Punjab government ਨੇ ਪੀਟੀਆਈ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਲਿਆ ਵਾਪਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

18 ਜੁਲਾਈ ਨੂੰ ਭਰਤੀ ਲਈ ਜਾਰੀ ਕੀਤਾ ਗਿਆ ਸੀ ਇਸ਼ਤਿਹਾਰ

Punjab government withdraws PTI teachers recruitment advertisement

PTI teachers recruitment news : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਕਰਨ ਲਈ 18.07.2025 ਨੂੰ ਇਕ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ।

ਜਿਸ ਦੇ ਸਬੰਧ ’ਚ ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ), ਪੰਜਾਬ ਵੱਲੋਂ ਪ੍ਰਾਪਤ ਮਿਤੀ 10.08.2025 ਰਾਹੀਂ ਲਿਖਿਆ ਗਿਆ ਕਿ 2000 ਪੀ.ਟੀ.ਆਈ. ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ ਕਰਨ ਲਈ ਜੋ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਉਸ ਨੂੰ ਵਾਪਸ ਲੈ ਲਿਆ ਗਿਆ ਹੈ। ਭਵਿੱਖ ਵਿਚ ਇਸ ਭਰਤੀ ਸਬੰਧੀ ਜੇਕਰ ਕੋਈ ਵੀ ਅਗਲੇਰੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਹ ਵਿਭਾਗ ਦੀ ਵੈਬਸਾਈਟ ’ਤੇ ਅਪਲੋਡ ਕਰ ਦਿੱਤੀ ਜਾਵੇਗੀ।