Budhlada News: ਬੁਢਲਾਡਾ ਵਿਚ ਤਿੰਨ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ, 2 ਦੀ ਮੌਤ, ਤੀਜੇ ਦੀ ਹਾਲਤ ਗੰਭੀਰ
Budhlada News: ਦੋਵਾਂ ਭਰਾਵਾਂ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਤੀਜੇ ਭਰਾ ਨੂੰ ਵੀ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
Three brothers suffer heart attack in Budhlada: ਬੁਢਲਾਡਾ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਦੋ ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਗ਼ਮ ਕਾਰਨ ਉਨ੍ਹਾਂ ਦੇ ਤੀਜੇ ਭਰਾ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਜਿਸ ਦੀ ਹਾਲਤ ਗੰਭੀਰ ਹੈ।
ਜਾਣਕਾਰੀ ਅਨੁਸਾਰ ਪੰਚਾਇਤੀ ਦੁਰਗਾ ਮੰਦਰ ਦੇ ਪੁਜਾਰੀ ਮਰਹੂਮ ਦੇਵਦੱਤ ਸ਼ਰਮਾ ਦੇ ਘਰ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਪਿਆ ਜਦੋਂ ਉਨ੍ਹਾਂ ਦਾ ਇੱਕ ਪੁੱਤਰ ਸੁਭਾਸ਼ ਸ਼ਰਮਾ ਦੁਕਾਨਾਂ ਦੇ ਮਹੂਰਤ ਲਈ ਪੂਜਾ ਕਰਨ ਗਿਆ ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਜਦੋਂ ਛੋਟੇ ਭਰਾ ਦੀ ਮੌਤ ਦੀ ਖ਼ਬਰ ਵੱਡੇ ਭਰਾ ਰਮੇਸ਼ ਕੁਮਾਰ ਨੂੰ ਮਿਲੀ ਤਾਂ ਉਸ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਤੇ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। 2 ਭਰਾਵਾਂ ਦੀ ਮੌਤ ਦੀ ਖ਼ਬਰ ਮਿਲਣ 'ਤੇ ਤੀਜੇ ਤੇ ਛੋਟੇ ਭਰਾ ਦੇਵ ਦਰਸ਼ਨ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਜਿਸ ਨੂੰ ਗੰਭੀਰ ਹਾਲਤ ਵਿਚ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਪਰਿਵਾਰ ਪਿਛਲੇ 80 ਸਾਲਾਂ ਤੋਂ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਪੁਜਾਰੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
(For more news apart from “Three brothers suffer heart attack in Budhlada, ” stay tuned to Rozana Spokesman.)