100 ਕਰੋੜ ਰੁਪਏ ਦੇ ਪ੍ਰਾਜੈਕਟ ਮੁਕੰਮਲ ਕੀਤੇ ਜਾਣਗੇ : ਵਿਜੈ ਇੰਦਰ ਸਿੰਗਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼

Vijayinder singla

ਕਪੂਰਥਲਾ : ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜੂਰ ਕੀਤੇ ਹਨ। ਉਨ੍ਹਾਂ ਇਸ ਮੌਕੇ ਪੀ.ਡਬਲੀਊ.ਡੀ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਨਿਰਦੇਸ਼ ਦਿਤੇ ਕਿ ਉਹ ਇਨ੍ਹਾਂ ਸਾਰੇ ਪ੍ਰਾਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣ ਦੇ ਨਾਲ-ਨਾਲ ਇਨ੍ਹਾਂ ਦੀ ਗੁਣਵੱਤਾ ਨੂੰ ਵੀ ਯਕੀਨੀ ਬਨਾਉਣ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਵਾਲੇ ਵਿਕਾਸ ਕਾਰਜਾਂ ਦੀ ਕਪੂਰਥਲਾ ਵਿਖੇ ਸਮੀਖਿਆ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜੂਰ ਕੀਤੇ ਗਏ ਹਨ ਜਿਨ੍ਹਾਂ ਵਿਚ 17.40 ਕਰੋੜ ਰੁਪਏ ਦੀ ਲਾਗਤ ਨਾਲ 10 ਸੰਪਰਕ ਸੜਕਾਂ ਨੂੰ ਚੌੜਾ ਕਰਨਾ, 41.96 ਕਰੋੜ ਰੁਪਏ ਦੀ ਲਾਗਤ ਨਾਲ 4 ਪਲੈਨ ਸੜਕਾਂ ਨੂੰ ਚੌੜਾ ਕਰਨਾ, 37.32 ਕਰੋੜ ਰੁਪਏ ਦੀ ਲਾਗਤ ਨਾਲ 11 ਪਲੈਨ ਸੜਕਾਂ ਦੀ ਵਿਸ਼ੇਸ਼ ਮੁਰੰਮਤ, 7.70 ਕਰੋੜ ਰੁਪਏ ਦੀ ਲਾਗਤ ਨਾਲ ਪੁੱਲਾਂ ਦੇ ਨਿਰਮਾਣ ਤੇ ਪੋਰੇ ਵਿਛਾਉਣ ਸਬੰਧੀ 3

ਪ੍ਰੋਜੈਕਟ, ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਸੁਲਤਾਨਪੁਰ ਲੋਧੀ ਵਿਖੇ ਨਵੇਂ ਆਰਾਮ ਘਰ ਦਾ ਨਿਰਮਾਣ ਆਦਿ ਸ਼ਾਮਲ ਹੈ।ਅੱਜ ਕਪੂਰਥਲਾ ਵਿਖੇ ਸਬੰਧਤ ਮੁੱਖ ਇੰਜੀਨੀਅਰ, ਸੁਪਰੀਟੈਂਡਿੰਗ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ ਅਤੇ ਹੋਰਨਾਂ ਇੰਜੀਨੀਅਰਾਂ ਨਾਲ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਇਨ੍ਹਾਂ ਸਾਰੇ ਕਾਰਜਾਂ ਨੂੰ ਸਫਲਤਾ ਪੂਰਵਕ ਸਿਰੇ ਚਾੜ੍ਹਨ ਸਬੰਧੀ ਵਿਊਂਤਬੰਧੀ 'ਤੇ ਵਿਚਾਰ ਚਰਚਾ ਕੀਤੀ।

ਉਨ੍ਹਾਂ ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਇਨ੍ਹਾਂ ਸਾਰੇ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਸਮਾਗਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਨੇਪਰੇ ਚਾੜ੍ਹਨ ਲਈ ਅਤੇ ਕਾਰਜਾਂ ਦੇ ਮਿਆਰ 'ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹ