ਕੇ.ਬੀ.ਐੱਸ. ਸਿੱਧੂ ਨੇ ਮਗਸੀਪਾ ਦੇ ਵਿਸ਼ੇਸ਼ ਮੁੱਖ ਸਕੱਤਰ ਕਮ ਡਾਇਰੈਕਟਰ ਜਨਰਲ  ਵਜੋਂ ਅਹੁਦਾ ਸੰਭਾਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

984 ਬੈਚ ਦੇ ਪੰਜਾਬ ਕਾਡਰ ਦੇ ਸੀਨੀਅਰ ਆਈਏਐੱਸ ਕਰਨਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਰਾਜ ਲੋਕ ਪ੍ਰਸ਼ਾਸਨ ਸੰਸਥਾਨ,

K.B.S. Sidhu

ਚੰਡੀਗਡ਼੍ਹ : 1984 ਬੈਚ ਦੇ ਪੰਜਾਬ ਕਾਡਰ ਦੇ ਸੀਨੀਅਰ ਆਈਏਐੱਸ ਕਰਨਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਰਾਜ ਲੋਕ ਪ੍ਰਸ਼ਾਸਨ ਸੰਸਥਾਨ, (ਮਗਸੀਪਾ), ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਕਮ ਡਾਇਰੈਕਟ ਜਨਰਲ ਵਜੋਂ ਅਹੁਦਾ ਸੰਭਾਲਿਆ।ਸ੍ਰੀ ਕਰਨ ਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਿੱਚ ਵਿਭਿੰਨ ਅਹੁਦਿਆਂ ’ਤੇ ਕਾਰਜ ਕੀਤਾ ਹੈ ਜਿਨ੍ਹਾਂ ਵਿੱਚ ਵਿਸ਼ੇਸ਼ ਮੁੱਖ ਸਕੱਤਰ, ਮਾਲੀਆ ਅਤੇ ਪੁਨਰਵਾਸ,

ਪ੍ਰੁਮੱਖ ਸਕੱਤਰ ਵਿੱਤ, ਗ੍ਰਹਿ,ਸਿੰਚਾਈ, ਹਾੳੂਸਿੰਗ ਅਤੇ ਸ਼ਹਿਰੀ ਵਿਕਾਸ, ਸਕੂਲ ਸਿੱਖਿਆ, ਉੱਚ ਸਿੱਖਿਆ, ਤਕਨੀਕੀ ਸਿੱਖਿਆ, ਸਮਾਜਿਕ ਸੁਰੱਖਿਆ, ਮੁੱਖ ਪ੍ਰਸ਼ਾਸਕ ਪੁੱਡਾ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੋਂ ਇਲਾਵਾ ਉਹ ਹੋਰ ਬਹੁਤ ਸਾਰੇ ਵਿਭਾਗਾਂ ਦੇ ਮੁਖੀ ਵਜੋਂ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਕੇਂਦਰੀ ਡੈਪੂਟੇਸ਼ਨ ’ਤੇ ਉਹ ਭਾਰਤ ਸਰਕਾਰ ਵਿੱਚ ਸੰਯੁਕਤ ਸਕੱਤਰ ਅਤੇ ਵਧੀਕ ਸਕੱਤਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਵੀਂ ਚੁਣੌਤੀ ਨਾਲ ਸਿੱਝਣ ਲਈ ਸਿਖਲਾਈ ਪ੍ਰੋਗਰਾਮਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਨ ’ਤੇ ਜ਼ੋਰ ਦਿੱਤਾ। ਸੰਸਥਾਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੇ ਖੋਜ, ਨਵੀਨਤਾ ਅਤੇ ਆਧੁਨਿਕ ਵਿਧੀਆਂ ਅਪਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰੋਗਰਾਮਾਂ ਦਾ ਵਿਸਥਾਰ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਫੈਕਲਟੀ ਨੂੰ ਸਿਖਲਾਈ ਲੈਣ ਵਾਲਿਆਂ ਦੇ ਸ਼ਾਸਨ, ਲੋਕ ਪ੍ਰਸ਼ਾਸਨ ਪ੍ਰਬੰਧ, ਸਾਈਬਰ ਸੁਰੱਖਿਆ ਅਤੇ ਸਮਰੱਥਾ ਨਿਰਮਾਣ ’ਤੇ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਫੈਕਲਟੀ ਮੈਂਬਰਾਂ ਨੂੰ ਮਗਸੀਪਾ ਨੂੰ ਦੇਸ਼ ਦਾ ਇੱਕ ਅਹਿਮ ਪ੍ਰਸ਼ਾਸਕੀ ਸਿਖਲਾਈ ਸੰਸਥਾਨ ਬਣਾਉਣ ਲਈ ਪ੍ਰਭਾਵਸ਼ੀਲ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਯਕੀਨ ਦਿਵਾਇਆ ਕਿ ਸਿਖਲਾਈ ਪ੍ਰੋਗਰਾਮਾਂ ਲਈ ਉਨ੍ਹਾਂ ਨੂੰ ਬਿਹਤਰ ਪੇਸ਼ੇਵਰ ਮਾਹੌਲ ਅਤੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਾਇਆ ਜਾਏਗਾ।