ਇਨਸਾਨੀਅਤ ਨੂੰ ਸ਼ਰਮਸਾਰ ਕਰ ਰਹੇ ਇਹ ਬਜ਼ੁਰਗ ਔਰਤ ਨੂੰ ਡੰਡਿਆਂ ਨਾਲ ਕੁੱਟਣ ਵਾਲੇ

ਏਜੰਸੀ

ਖ਼ਬਰਾਂ, ਪੰਜਾਬ

ਬਜੁਰਗਾਂ ਦੀ ਕੁੱਟਮਾਰ ਦੀਆਂ ਵੀਡੀਓਜ਼ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਜਿਹੀ ਇੱਕ ਵੀਡੀਓ ਹੁਸ਼ਿਆਰਪੁਰ 'ਤੋਂ ਇਨਸਾਨੀਅਤ ਨੂੰ

woman beaten case

ਹੁਸ਼ਿਆਰਪੁਰ :  ਬਜੁਰਗਾਂ ਦੀ ਕੁੱਟਮਾਰ ਦੀਆਂ ਵੀਡੀਓਜ਼ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਜਿਹੀ ਇੱਕ ਵੀਡੀਓ ਹੁਸ਼ਿਆਰਪੁਰ 'ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। ਜਿਸ 'ਚ ਇਕ ਬਜ਼ੁਰਗ ਮਹਿਲਾ ਦੀ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਮਾਮਲਾ ਜ਼ਮੀਨ 'ਤੇ ਕਬਜ਼ਾ ਕਰਨ ਨੂੰ ਲੈ ਕੇ ਹੈ, ਜਿਸ ਦੀ ਸ਼ਿਕਾਇਤ ਮਹਿਲਾ ਨੇ ਪੁਲਿਸ ਨੂੰ ਕੀਤੀ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ 'ਚ ਪੈਂਦੇ ਪਿੰਡ ਚੋਹਾਲ 'ਚ ਬਜ਼ੁਰਗ ਮਹਿਲਾ ਨੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਦੇ ਕੇ ਕਿਹਾ ਹੈ ਕਿ ਕੁਝ ਲੋਕ ਉਸ ਦੀ 2 ਕਨਾਲ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਉਸ ਨੇ ਦੱਸਿਆ ਕਿ ਉਸ ਦੀ ਜ਼ਮੀਨ 'ਤੇ ਉਕਤ ਵਿਅਕਤੀਆਂ ਨੇ ਜੀ. ਸੀ. ਬੀ. ਮਸ਼ੀਨ ਲਗਾ ਕੇ ਖੋਦਾਈ ਕਰਨੀ ਚਾਲੂ ਕਰ ਦਿੱਤੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਮਹਿਲਾ ਨੇ ਜ਼ਮੀਨ ਦੀ ਖੋਦਾਈ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਡੰਡਿਆਂ ਨਾਲ ਕੁੱਟਮਾਰ ਕਰ ਦਿੱਤੀ।

ਕੁੱਟਮਾਰ ਦੀ ਕਿਸੇ ਵੱਲੋਂ ਵੀਡੀਓ ਬਣਾ ਲਈ ਗਈ, ਜੋ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਬਜ਼ੁਰਗ ਮਹਿਲਾ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ 2 ਬੇਟੇ ਹਨ, ਜਿਨ੍ਹਾਂ 'ਚੋਂ ਇਕ ਦਿਮਾਗੀ ਤੌਰ 'ਤੇ ਠੀਕ ਨਹੀਂ ਹੈ। ਦੂਜਾ ਬੇਟਾ ਕੁਝ ਦਿਨ ਪਹਿਲਾਂ ਹੀ ਵਿਦੇਸ਼ ਗਿਆ ਹੈ, ਜਿਸ ਦੇ ਚਲਦਿਆਂ ਇਨ੍ਹਾਂ ਦੇ ਕਬਜ਼ਾ ਕਰਨ ਵਾਲਿਆਂ ਦੇ ਹੌਸਲੇ ਵੱਧ ਗਏ ਹਨ। ਉਸ ਨੇ ਦਰਖਾਸਤ ਦੇ ਕੇ ਐੱਸ. ਐੱਸ. ਪੀ. ਨੂੰ ਇਨਸਾਫ ਦੀ ਗੁਹਾਰ ਲਗਾਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।