ਕੇਂਦਰ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਨੂੰ ਭੇਜੇ 63825 ਲੱਖ ਰੁਪਏ

ਏਜੰਸੀ

ਖ਼ਬਰਾਂ, ਪੰਜਾਬ

ਵਿੱਤ ਮੰਤਰੀ ਨੇ ਇੱਕ ਵਾਰ ਫਿਰ 14 ਰਾਜਾਂ ਨੂੰ ਮਾਲੀਆ ਘਾਟੇ ਦੀ ਗ੍ਰਾਂਟ ਵਜੋਂ 6,195.08 ਕਰੋੜ ਰੁਪਏ ਦੀ ਸਹਾਇਤਾ ਦਿੱਤੀ,

Captain Amarinder Singh And Narendra Modi

ਚੰਡੀਗੜ੍ਹ - ਕੇਂਦਰ ਨੇ ਇਕ ਵਾਰ ਫਿਰ ਪੰਜਾਬ ਸਮੇਤ ਹੋਰ ਰਾਜਾਂ ਨੂੰ ਕੋਰੋਨਾ ਸੰਕਟ ਵਿਚ ਸਿਹਤਮੰਦ ਸਹੂਲਤਾਂ ਲਈ ਫੰਡ ਭੇਜੇ ਹਨ। ਇਸ ਤਹਿਤ ਪੰਜਾਬ ਨੂੰ 63825 ਲੱਖ ਰੁਪਏ ਦੀ ਰਕਮ ਭੇਜੀ ਗਈ ਹੈ। ਮੋਦੀ ਸਰਕਾਰ ਰਾਜਾਂ ਦੀ ਕੋਰੋਨਾ ਵਾਇਰਸ ਕਾਰਨ ਆਰਥਿਕਤਾ ਅਤੇ ਮਾਲੀਆ ਉੱਤੇ ਪੈ ਰਹੇ ਪ੍ਰਭਾਵ ਨੂੰ ਘਟਾਉਣ ਵਿਚ ਸਹਾਇਤਾ ਕਰ ਰਹੀ ਹੈ।

ਵਿੱਤ ਮੰਤਰੀ ਨੇ ਇੱਕ ਵਾਰ ਫਿਰ 14 ਰਾਜਾਂ ਨੂੰ ਮਾਲੀਆ ਘਾਟੇ ਦੀ ਗ੍ਰਾਂਟ ਵਜੋਂ 6,195.08 ਕਰੋੜ ਰੁਪਏ ਦੀ ਸਹਾਇਤਾ ਦਿੱਤੀ, ਜਿਸ ਵਿਚ ਪੰਜਾਬ ਨੂੰ 63825 ਲੱਖ ਮਿਲੇ ਹਨ। ਦੱਸ ਦਈਏ ਕਿ ਇਸ ਬਾਰੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਫੇਸਬੁੱਕ ਪੇਜ਼ 'ਤੇ ਜਾਣਕਾਰੀ ਸਾਂਝੀ ਕੀਤੀ ਹੈ।