ਸਮਾਰਟ ਸਕੂਲ ਮੁਹਿੰਮ ‘ਚ ਹਿੱਸਾ ਪਾਉਣ ਵਾਲਿਆਂ ਨੂੰ ਸਨਮਾਨਤ ਕਰਨ ਲਈ ਸੂਚੀ ਤਿਆਰ ਕਰਨ ਦੇ ਆਦੇਸ਼
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸ਼ੁਰੂ ਕੀਤੀ ਸਮਾਰਟ ਸਕੂਲ ਨੀਤੇ ਦੇ ਹੇਠ ਸਕੂਲਾਂ ਨੂੰ ਸਮਾਰਟ ਸਕੂਲ
ਚੰਡੀਗੜ੍ਹ, 11 ਸਤੰਬਰ - ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸ਼ੁਰੂ ਕੀਤੀ ਸਮਾਰਟ ਸਕੂਲ ਨੀਤੇ ਦੇ ਹੇਠ ਸਕੂਲਾਂ ਨੂੰ ਸਮਾਰਟ ਸਕੂਲ ਬਨਾਉਣ ਵਿੱਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਅਤੇ ਦਾਨੀ ਸੱਜਨਾਂ ਨੂੰ ਸਨਮਾਨਤ ਕਰਨ ਦਾ ਸਕੂਲ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋੲ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਸਾਰੀਆਂ ਸੰਸਥਾਵਾਂ ਅਤੇ ਦਾਨੀ ਸਜਣਾਂ ਦੀ ਮੁਕੰਮਲ ਸੂਚੀ ਤਿਆਰ ਕਰਨ ਵਾਸਤੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਕੂਲਾਂ ਦੀ ਬੇਹਤਰੀ ਲਈ ਯੋਗਦਾਨ ਪਾਉਣ ਦੇ ਬਦਲੇ ਇਨ੍ਹਾਂ ਨੂੰ ਸਨਮਾਨਤ ਕੀਤਾ ਜਾ ਸਕੇ।
ਇਹ ਸੂਚੀ 15 ਸਤੰਬਰ 2020 ਤੱਕ ਹਰ ਹਾਲਤ ਤਿਆਰ ਕਰਕੇ ਭੇਜਣ ਵਾਸਤੇ ਆਖਿਆ ਗਿਆ ਹੈ। ਬੁਲਾਰੇ ਦੇ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਮਾਰਟ ਸਕੂਲ ਬਨਾਉਣ ਦੀ ਇਸ ਮੁਹਿੰਮ ਵਿੱਚ ਪਿੰਡ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਨੇ ਵਢਮੁੱਲਾ ਯੋਗਦਾਨ ਪਾਇਆ ਹੈ
ਅਤੇ ਵਿਭਾਗ ਵੱਲੋਂ ਇਨ੍ਹਾਂ ਨੂੰ ਸਮੇਂ ਸਮੇਂ ਸਨਮਾਨਿਤ ਵੀ ਕੀਤਾ ਗਿਆ ਹੈ ਪਰ ਅਜੇ ਤੱਕ ਸਭਾਨਾਂ ਵਿਅਕਤੀਆਂ ਨੂੰ ਸਨਮਾਨਿਤ ਨਹੀਂ ਕੀਤਾ ਜਾ ਸਕਿਆ। ਇਸ ਕਰਕੇ ਹੀ ਵਿਭਾਗ ਨੇ ਦਾਨੀ ਸੱਜਨਾਂ ਅਤੇ ਸੰਸਥਾਵਾਂ ਦੀ ਮੁਕੰਮਲ ਸੂਚੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਸਭਨਾ ਵਿਅਕਤੀਆਂ ਦਾ ਸਨਮਾਣ ਕੀਤਾ ਜਾ ਸਕੇ।