'ਬਸੇਰਾ' ਸਕੀਮ ਤਹਿਤ ਪੰਜਾਬ ਸਰਕਾਰ ਨੇ 6 ਹੋਰ ਝੁੱਗੀ-ਝੌਂਪੜੀ ਵਾਲਿਆਂ ਨੂੰ ਦਿੱਤੇ ਮਾਲਕਾਨਾ ਹੱਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

46 ਝੁੱਗੀ ਝੌਂਪੜੀ ਵਾਲੀਆਂ ਥਾਵਾਂ 'ਤੇ ਰਹਿੰਦੇ 8141 ਬੇਘਰੇ ਪਰਿਵਾਰਾਂ ਦਾ ਆਪਣੇ ਘਰ ਦਾ ਸੁਪਨਾ ਕੀਤਾ ਸਾਕਾਰ

Vini Mahajan

 

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਦੇ ਪ੍ਰਮੁੱਖ ਪ੍ਰੋਗਰਾਮ 'ਬਸੇਰਾ' ਤਹਿਤ ਪੰਜਾਬ ਸਰਕਾਰ (Punjab Government) ਵੱਲੋਂ ਫਿਰੋਜ਼ਪੁਰ, ਜਲੰਧਰ, ਮਾਨਸਾ, ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਝੁੱਗੀ-ਝੌਂਪੜੀ ਵਾਲੀਆਂ (Slum) ਛੇ ਹੋਰ ਥਾਵਾਂ 'ਤੇ ਰਹਿਣ ਵਾਲਿਆਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਵਾਨਗੀ (Approval) ਦੇ ਦਿੱਤੀ ਗਈ ਹੈ। ਇਹ ਪ੍ਰਵਾਨਗੀ ਇਥੇ 'ਬਸੇਰਾ' ਸਕੀਮ (Basera Scheme) ਅਧੀਨ ਸੰਚਾਲਨ ਕਮੇਟੀ ਦੀ ਪੰਜਵੀਂ ਮੀਟਿੰਗ, ਜਿਸ ਦੀ ਪ੍ਰਧਾਨਗੀ ਮੁੱਖ ਸਕੱਤਰ ਵਿਨੀ ਮਹਾਜਨ (Vini Mahajan) ਨੇ ਕੀਤੀ, ਵਿਚ ਦਿੱਤੀ ਗਈ।

ਹੋਰ ਵੀ ਪੜ੍ਹੋ: Railway Recruitment:10ਵੀਂ ਪਾਸ ਤੇ ITI ਵਾਲਿਆਂ ਲਈ ਨਿਕਲੀਆਂ ਭਰਤੀਆਂ, ਅੱਜ ਤੋਂ ਕਰੋ ਅਪਲਾਈ

ਇਸ ਫੈਸਲੇ ਦੇ ਨਾਲ ਹੀ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਹੁਣ ਤੱਕ 46 ਝੁੱਗੀ-ਝੌਂਪੜੀ ਵਾਲੀਆਂ ਥਾਵਾਂ 'ਤੇ ਰਹਿੰਦੇ 8,141 ਪਰਿਵਾਰਾਂ ਨੂੰ ਘਰਾਂ ਦੇ ਮਾਲਕੀ ਹੱਕ ਮਿਲ ਗਏ ਹਨ। ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ 'ਬੇਘਰਿਆਂ ਲਈ ਘਰ' ਸਕੀਮ ਦੀ ਮਹੀਨਾਵਾਰ ਸਮੀਖਿਆ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਂਦੀ ਜਾ ਸਕੇ ਅਤੇ ਛੇਤੀ ਤੋਂ ਛੇਤੀ ਉਨ੍ਹਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।

ਹੋਰ ਵੀ ਪੜ੍ਹੋ: ਚੰਡੀਗੜ੍ਹ ਮਨਾਲੀ ਹਾਈਵੇਅ ਤੋਂ ਕਿਸਾਨਾਂ ਨੇ ਚੁੱਕਿਆ ਧਰਨਾ, ਪ੍ਰਸ਼ਾਸਨ ਨੇ ਮੰਗੀਆਂ ਕਿਸਾਨਾਂ ਦੀ ਮੰਗਾਂ 

ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਲੋਕ-ਪੱਖੀ ਯੋਜਨਾ ਦੇ ਨਿਰਵਿਘਨ ਅਮਲ ਲਈ ਹੋਰ ਸਰਗਰਮੀ ਨਾਲ ਕੰਮ ਕਰਨ ਦੇ ਨਿਰਦੇਸ਼ ਵੀ ਦਿੱਤੇ। ਜ਼ਿਕਰਯੋਗ ਹੈ ਕਿ ਸ਼ਹਿਰੀ ਖੇਤਰਾਂ ਵਿਚ ਰਾਜ ਸਰਕਾਰ ਦੀ ਜ਼ਮੀਨ 'ਤੇ ਝੁੱਗੀ ਝੌਂਪੜੀਆਂ ਵਿਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਯੋਜਨਾ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ।

ਹੋਰ ਵੀ ਪੜ੍ਹੋ: Big Breaking: ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਦਿੱਤਾ ਅਸਤੀਫ਼ਾ

ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਪੀ.ਡਬਲਿਊ.ਡੀ. ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਮਾਲ ਵਿਭਾਗ ਮਨਵੇਸ਼ ਸਿੰਘ ਸਿੱਧੂ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।