ਟਾਂਡਾ ’ਚ ਇਨਸਾਨੀਅਤ ਹੋਈ ਸ਼ਰਮਸਾਰ: 15 ਸਾਲਾ ਕੁੜੀ ਨਾਲ ਵਿਅਕਤੀ ਨੇ ਕੀਤਾ ਜਬਰ-ਜ਼ਿਨਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਵਿਅਕਤੀ ਖ਼ਿਲਾਫ਼ ਮਾਮਲਾ ਕੀਤਾ ਦਰਜ

Photo

 

ਟਾਂਡਾ ਉੜਮੁੜ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ, ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਅਜਿਹਾ ਹੀ ਮਾਮਲਾ ਟਾਂਡਾ ਤੋਂ ਸਾਹਮਣੇ ਆਇਆ ਹੈ। ਇਥੋਂ ਦੇ ਬੇਟ ਖੇਤਰ ਅਧੀਨ ਆਉਂਦੇ ਇਕ ਪਿੰਡ ਵਿਚ 15 ਸਾਲਾ ਇਕ ਨਾਬਾਲਗ ਕੁੜੀ ਨਾਲ ਇਕ ਵਿਅਕਤੀ ਵੱਲੋਂ ਜਬਰ-ਜ਼ਿਨਾਹ ਕੀਤਾ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 

ਪੀੜਤਾ ਨੇ ਟਾਂਡਾ ਪੁਲਿਸ ਕੋਲ ਦਰਜ ਕਰਵਾਏ ਗਏ ਬਿਆਨਾਂ ਵਿੱਚ ਦੱਸਿਆ ਕਿ 4 ਸਤੰਬਰ ਦੀ ਦਰਮਿਆਨੀ ਰਾਤ ਨੂੰ ਉਕਤ ਦੋਸ਼ੀ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਵੇਖ ਕੇ ਅੰਦਰ ਆ ਗਿਆ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਟਾਂਡਾ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਇਸ ਸਬੰਧੀ ਮਹਿਲਾ ਇੰਸਪੈਕਟਰ ਕਮਲੇਸ਼ ਕੌਰ ਹੋਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ।