ਢਿੱਲੋਂ ਭਰਾਵਾਂ ਦੇ ਪਿਤਾ ਦਾ ਖੁਲਾਸਾ, ‘ਘਟਨਾ ਤੋਂ ਬਾਅਦ ਕੁੱਝ ਦੇਰ ਲਈ ਚਾਲੂ ਹੋਇਆ ਸੀ ਮੇਰੇ ਪੁੱਤਰ ਦਾ ਫ਼ੌਨ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ’ਤੇ ਲਗਾਏ ਵੱਡੇ ਪੁੱਤ ਦੀ ਦੇਹ ਖੁਰਦ-ਬੁਰਦ ਕਰਨ ਦੇ ਇਲਜ਼ਾਮ

Dhillon Brothers Case

 

ਜਲੰਧਰ: ਢਿੱਲੋਂ ਭਰਾਵਾਂ ਵਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ ਵਿਚ ਮਾਨਵਜੀਤ ਸਿੰਘ ਢਿੱਲੋਂ ਅਤੇ ਜਸ਼ਨਬੀਰ ਸਿੰਘ ਢਿੱਲੋਂ ਦੇ ਪਿਤਾ ਨੇ ਹੈਰਾਨੀਜਨਕ ਖੁਲਾਸਾ ਕੀਤਾ ਹੈ। ਜਤਿੰਦਰ ਪਾਲ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਘਟਨਾ ਤੋਂ ਬਾਅਦ ਉਨ੍ਹਾਂ ਦੇ ਵੱਡੇ ਲੜਕੇ ਦਾ ਫ਼ੋਨ ਚਾਲੂ ਹੋਇਆ ਸੀ।

ਇਹ ਵੀ ਪੜ੍ਹੋ: ਸੂਨਕ ਨੇ ਮੋਦੀ ਕੋਲ ਜਗਤਾਰ ਸਿੰਘ ਜੌਹਲ ਦੀ ਹਿਰਾਸਤ ਦਾ ਮੁੱਦਾ ਚੁਕਿਆ

ਉਨ੍ਹਾਂ ਨੇ ਸ਼ੱਕ ਜ਼ਾਹਰ ਕੀਤਾ ਕਿ ਬਰਖ਼ਾਸਤ ਐਸ.ਐਚ.ਓ. ਨਵਦੀਪ ਸਿੰਘ ਨੇ ਉਸ ਦੇ ਪੁੱਤਰ ਦੀ ਲਾਸ਼ ਨਾਲ ਛੇੜਛਾੜ ਕੀਤੀ ਹੈ। ਉਹ ਅਪਰਾਧਕ ਸੋਚ ਵਾਲਾ ਵਿਅਕਤੀ ਹੈ। ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਵਦੀਪ ਸਿੰਘ ਨੇ ਅਪਣੇ ਸਾਥੀਆਂ ਨੂੰ ਵੀ ਮਾਮਲੇ ਸਬੰਧੀ ਗੁੰਮਰਾਹ ਕੀਤਾ ਹੈ। ਢਿੱਲੋਂ ਭਰਾਵਾਂ ਦੇ ਪਿਤਾ ਨੇ ਡੀ.ਜੀ.ਪੀ. ਪੰਜਾਬ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਪਹਿਲੇ ਸਿੱਖ ਨਿਊਜ਼ ਐਂਕਰ ਨੂੰ ਮੰਤਰੀ ਦੇ ਦਬਾਅ ਹੇਠ ਅਹੁਦੇ ਤੋਂ ਹਟਾਇਆ ਗਿਆ

ਦੱਸ ਦੇਈਏ ਕਿ ਇਸ ਮਾਮਲੇ ਵਿਚ ਫਰਾਰ ਚੱਲ ਰਹੇ ਐਸ.ਐਚ.ਓ. ਨਵਦੀਪ ਸਿੰਘ ਵਿਰੁਧ ਵੱਡੀ ਕਾਰਵਾਈ ਕਰਦਿਆਂ ਉਸ ਨੂੰ ਤੁਰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖ਼ਾਸਤ ਕਰ ਦਿਤਾ ਗਿਆ ਸੀ। ਹਾਲਾਂਕਿ ਦੋ ਹੋਰ ਮੁਲਜ਼ਮ ਮੁਨਸ਼ੀ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵਿਰੁਧ ਵੀ ਸਖ਼ਤ ਕਾਰਵਾਈ ਹੋ ਸਕਦੀ ਹੈ। ਇਸ ਮਗਰੋਂ ਮੁਲਜ਼ਮ ਮਹਿਲਾ ਪੁਲਿਸ ਕਾਂਸਟੇਬਲ ਨੇ ਅਪਣੇ ਵਕੀਲ ਰਾਹੀਂ ਕਪੂਰਥਲਾ ਦੇ ਐਡੀਸ਼ਨਲ ਸੈਸ਼ਨ ਜੱਜ ਅਜਾਇਬ ਸਿੰਘ ਦੀ ਅਦਾਲਤ 'ਚ ਅਪਣੀ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਇਸ ਮਾਮਲੇ 'ਤੇ ਸੁਣਵਾਈ 19 ਸਤੰਬਰ ਟਾਲ ਦਿਤੀ ਹੈ।

ਇਹ ਵੀ ਪੜ੍ਹੋ: ਖੰਨਾ ਪੁਲਿਸ ਵਲੋਂ ਨਾਜਾਇਜ਼ ਅਸਲਾ ਫੈਕਟਰੀ ਦਾ ਪਰਦਾਫਾਸ਼: 3 ਮੈਂਬਰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ, 15 ਪਿਸਤੌਲ ਬਰਾਮਦ

ਜ਼ਿਕਰਯੋਗ ਹੈ ਕਿ ਜਲੰਧਰ ਸ਼ਹਿਰ ਦੇ ਦੋ ਭਰਾਵਾਂ ਮਾਨਵਜੀਤ ਅਤੇ ਜਸ਼ਨਦੀਪ ਨੇ ਕੁੱਝ ਦਿਨ ਪਹਿਲਾਂ ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਨਦੀ ਵਿਚ ਛਾਲ ਮਾਰ ਦਿਤੀ ਸੀ। ਜਿਸ ਤੋਂ ਬਾਅਦ ਇਲਜ਼ਾਮ ਲਗਾਇਆ ਗਿਆ ਕਿ ਉਨ੍ਹਾਂ ਨੇ ਥਾਣਾ ਡਵੀਜ਼ਨ ਨੰਬਰ 1 ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਵਲੋਂ ਕੀਤੇ ਗਏ ਦੁਰਵਿਵਹਾਰ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ।