PM ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

photo

 

ਨਵੀਂ ਦਿੱਲੀ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਬਿਨ ਅਬਦੁੱਲਅਜ਼ੀਜ਼ ਅਲ-ਸਾਊਦ ਨਾਲ ਕਈ ਮੁੱਦਿਆਂ 'ਤੇ ਵਿਆਪਕ ਗੱਲਬਾਤ ਕੀਤੀ। ਗੱਲਬਾਤ ਦੌਰਾਨ ਦੋ-ਪੱਖੀ ਵਪਾਰ ਅਤੇ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ 'ਤੇ ਧਿਆਨ ਦਿੱਤਾ ਗਿਆ।

 

ਇਹ ਵੀ ਪੜ੍ਹੋ:  ਇਕ ਦੇਸ਼, ਇਕ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਮਸ਼ਹੂਰ ਵਕੀਲ ਪ੍ਰਸ਼ਾਂਤ ਭੂਸ਼ਣ ਦਾ ਵੱਡਾ ਬਿਆਨ 

ਬਿਨ ਸਲਮਾਨ ਇਸ ਸਮੇਂ ਜੀ-20 ਸੰਮੇਲਨ ਦੀ ਸਮਾਪਤੀ ਤੋਂ ਬਾਅਦ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਗੱਲਬਾਤ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਦੇ ਵਿਹੜੇ ਵਿੱਚ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦਾ ਰਸਮੀ ਸਵਾਗਤ ਕੀਤਾ ਗਿਆ। ਇਸ ਮੌਕੇ  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਰਸਮੀ ਸਵਾਗਤ ਤੋਂ ਬਾਅਦ ਬਿਨ ਸਲਮਾਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਭਾਰਤ ਆ ਕੇ ਬਹੁਤ ਖੁਸ਼ ਹਾਂ। ਮੈਂ ਜੀ-20 ਸੰਮੇਲਨ ਲਈ ਭਾਰਤ ਨੂੰ ਵਧਾਈ ਦੇਣਾ ਚਾਹੁੰਦਾ ਹਾਂ।' ਸਾਊਦੀ ਨੇਤਾ ਨੇ ਕਿਹਾ ਕਿ ਸੰਮੇਲਨ 'ਚ ਕੀਤੇ ਗਏ ਐਲਾਨਾਂ ਤੋਂ ਦੁਨੀਆ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਦੋਹਾਂ ਦੇਸ਼ਾਂ ਦੇ ਸੁਨਹਿਰੇ ਭਵਿੱਖ ਲਈ ਮਿਲ ਕੇ ਕੰਮ ਕਰਾਂਗੇ।''

 

ਇਹ ਵੀ ਪੜ੍ਹੋ:   ਰੂਪਨਗਰ 'ਚ ਪਸ਼ੂਆਂ ਲਈ ਪੱਠੇ ਕੁਤਰ ਰਹੇ ਨੌਜਵਾਨ ਦੀ ਟੋਕਾ ਮਸ਼ੀਨ ਤੋਂ ਕਰੰਟ ਲੱਗਣ ਨਾਲ ਹੋਈ ਮੌਤ