Punjab Vigilance Bureau -ਵਿਜੀਲੈਂਸ ਨੇ 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Vigilance Bureau - ਜ਼ਮੀਨ ਦਾ ਗੈਰ-ਕਾਨੂੰਨੀ ਇੰਤਕਾਲ ਕਰਨ ਦੇ ਦੋਸ਼ ਹੇਠ ਕੀਤਾ ਕਾਬੂ, ਮੁਲਜ਼ਮ ਪਟਵਾਰੀ ਨੂੰ ਭਲਕੇ ਅਦਾਲਤ ’ਚ ਕੀਤਾ ਜਾਵੇਗਾ ਪੇਸ਼ 

file photo

Punjab Vigilance Bureau - ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜੋ : New Delhi : IOC ਦੇ ਰਾਸ਼ਟਰੀ ਸਕੱਤਰ ਵਰਿੰਦਰ ਵਸ਼ਿਸ਼ਟ ਨੇ ਦਿੱਤਾ ਅਸਤੀਫਾ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਅਤੇ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਪਹਿਲਾਂ ਹੀ ਮੁਕੱਦਮਾ ਨੰਬਰ 69, ਮਿਤੀ 28.06.2022 ਤਹਿਤ ਕੇਸ ਦਰਜ ਹੈ।

ਇਹ ਵੀ ਪੜੋ : Amritsar Airport News : SGPC ਨੇ ਕੀਤਾ ਵੱਡਾ ਉਪਰਾਲਾ, ਹਵਾਈ ਅੱਡੇ ਅੰਦਰ ਵੱਡੀਆਂ LED ਸਕਰੀਨਾਂ ਲਗਵਾਈਆਂ

ਉਨ੍ਹਾਂ ਅੱਗੇ ਦੱਸਿਆ ਕਿ ਸਾਲ 2020 ਵਿੱਚ ਰਾਜ ਦੇ ਮਾਲ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਤਹਿਸੀਲ ਨੂਰਪੁਰਬੇਦੀ ਦੇ ਪਿੰਡ ਕਰੂਰਾਂ ਦੀ 54 ਏਕੜ ਦੀ ਜ਼ਮੀਨ ਮਹਿੰਗੇ ਭਾਅ 'ਤੇ ਜੰਗਲਾਤ ਵਿਭਾਗ ਦੇ ਨਾਂ ‘ਤੇ ਰਜਿਸਟਰੀ ਕਰਵਾਈ ਸੀ, ਜਿਸ ਕਰਕੇ ਰਾਜ ਸਰਕਾਰ ਨੂੰ 5.35 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ।

ਇਹ ਵੀ ਪੜੋ :Chandigarh News : ਈ -ਰਿਕਸ਼ਾ ਚਾਲਕ ਨੇ ਮੋਟਰ ਵਹੀਕਲ ਇੰਸਪੈਕਟਰ ਨੂੰ ਮਾਰੀ ਟੱਕਰ 

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਕੁਲਦੀਪ ਸਿੰਘ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਜ਼ਮੀਨ ਦਾ ਇਹ ਗੈਰ-ਕਾਨੂੰਨੀ/ਫ਼ਰਜੀ ਤਬਾਦਲਾ ਦਰਜ ਕਰਵਾਇਆ ਅਤੇ ਉਸ ਸਮੇਂ ਦੇ ਨਾਇਬ-ਤਹਿਸੀਲਦਾਰ ਰਘਵੀਰ ਸਿੰਘ ਦੀ ਮਿਲੀਭੁਗਤ ਨਾਲ 73 ਫਰਜ਼ੀ ਇੰਤਕਾਲ ਅਤੇ ਤਬਾਦਲੇ ਮਨਜ਼ੂਰ ਕਰਵਾਏ।

ਇਹ ਵੀ ਪੜੋ : Australia News : ਆਸਟ੍ਰੇਲੀਆ 'ਚ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ  'ਤੇ ਲੱਗੀ ਪਾਬੰਦੀ

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਇਸ ਕੰਮ ਬਦਲੇ 15.09.2020 ਨੂੰ ਰਿਸ਼ਵਤ ਵਜੋਂ 5 ਲੱਖ ਰੁਪਏ ਲਏ ਸਨ ਅਤੇ ਆਪਣੀ ਪਤਨੀ ਸਨਪ੍ਰੀਤ ਸੇਖੋਂ ਦੇ ਅੰਮ੍ਰਿਤਸਰ ਸਥਿਤ ਇੱਕ ਪੁਰਾਣੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਦਿੱਤੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

(For more news apart from  Vigilance arrested patwari who took bribe of Rs 5 lakh  News in Punjabi, stay tuned to Rozana Spokesman)