ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਪੰਜਾਬ ’ਚ ਹੜ੍ਹਾਂ ਕਾਰਨ ਹੋਏ ਨੁਕਸਾਨ ’ਤੇ ਵਿਚਾਰ ਕਰਨ ਲਈ ਸੱਦਿਆ ਜਾਵੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Akali MLA Manpreet Singh Ayali wrote a letter to Speaker Kultar Singh Sandhwan

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਆਏ ਹੜ੍ਹਾਂ ਨੇ ਲੋਕਾਂ ਦੇ ਜੀਵਨ, ਸੰਪਤੀ ਅਤੇ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਹਜ਼ਾਰਾਂ ਪਰਿਵਾਰਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਤੁਰੰਤ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ ਮੰਗਦੀ ਹੈ ਤਾਂ ਜੋ ਨੁਕਸਾਨ ਦੀ ਪੂਰੀ ਜਾਂਚ ਕੀਤੀ ਜਾ ਸਕੇ ਅਤੇ ਇਸ ਤਬਾਹੀ ਦੇ ਮੁੱਖ ਕਾਰਨਾਂ ’ਤੇ ਸੰਜੀਦਗੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾ  ਸਕੇ।

ਉਨ੍ਹਾਂ ਪੱਤਰ ’ਚ ਅੱਗੇ ਲਿਖਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ, ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ, ਚਮੜੀ ਦੇ ਰੋਗ ਆਦਿ ਬਿਮਾਰੀਆਂ ਤੋਂ ਬਚਾਅ ਲਈ ਅਗਾਊਂ ਕਦਮ ਚੁੱਕਣ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ, ਸਫਾਈ ਅਤੇ ਕੂੜਾ ਕਰਕਟ ਪ੍ਰਬੰਧਨ ਅਤੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ। ਮਨਪ੍ਰੀਤ ਸਿੰਘ ਇਯਾਲੀ ਨੇ ਪੱਤਰ ’ਚ ਅੱਗੇ ਲਿਖਿਆ ਕਿ ਪੰਜਾਬ ਦੇ ਲੋਕ ਹੜ੍ਹਾਂ ਕਰਕੇ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰ ਰਹ ਹਨ ਅਤੇ ਇਹ ਜ਼ਰੂਰੀ ਹੈ ਕਿ ਪੰਜਾਬ ਵਿਧਾਨ ਸਭਾ ਬਿਨਾ ਕਿਸੇ ਦੇਰੀ ਦੇ ਇਸ ਐਮਰਜੈਂਸੀ ਨੂੰ ਸਾਂਝਾ ਕਰਕੇ ਇਸ ਦਾ ਹੱਲ ਲੱਭੇ। ਉਨ੍ਹਾਂ ਅੱਗੇ ਲਿਖਿਆ ਕਿ ਮੈਂ ਆਪ