ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

Chief Minister Bhagwant Mann discharged from hospital

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀਰਵਾਰ ਦੀ ਸ਼ਾਮ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਾਨ ਲਗਭਗ ਸਾਢੇ ਚਾਰ ਵਜੇ ਹਸਪਤਾਲ ਤੋਂ ਆਪਣੇ ਚੰਡੀਗੜ੍ਹ ਸਥਿਤ ਘਰ ਲਈ ਰਵਾਨਾ ਹੋਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਬਲਕਿ ਉਨ੍ਹਾਂ ਸਿਰਫ ਹੱਥ ਜੋੜ ਕੇ ਹੀ ਸਭ ਨੂੰ ਫਤਿਹ ਬੁਲਾਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਪੰਜ ਦਿਨਾਂ ਤੋਂ ਬੁਖ਼ਾਰ ਅਤੇ ਇਨਫ਼ੈਕਸ਼ਨ ਤੋਂ ਪੀੜ੍ਹਤ ਸਨ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।  ਉਨ੍ਹਾਂ ਦਾ ਪਹਿਲੇ ਦੋ ਦਿਨ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਉੱਤੇ ਹੀ ਇਲਾਜ ਕੀਤਾ ਗਿਆ ਪਰ ਸਿਹਤ ’ਚ ਸੁਧਾਰ ਨਾ ਹੋਣ ਦੇ ਚਲਦਿਆਂ ਲੰਘੇ ਸ਼ੁੱਕਰਵਾਰ ਦੀ ਰਾਤ ਨੂੰ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ ਅਤੇ ਅੱਜ ਤੰਦਰੁਸਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।