ਸੂਬੇ ਵਿਚ 400494.5 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿੱਚ 10 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 400494.5 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ...

Paddy

ਚੰਡੀਗੜ੍ਹ (ਸਸਸ) :- ਪੰਜਾਬ ਵਿੱਚ 10 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 400494.5 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 400494.5 ਮੀਟ੍ਰਿਕ ਟਨ ਝੋਨੇ ਵਿੱਚੋਂ 376768.5 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 23726 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 109239 ਟਨ, ਮਾਰਕਫੈੱਡ ਵੱਲੋਂ 100302.5 ਟਨ ਅਤੇ ਪਨਸੱਪ ਵੱਲੋਂ 77919 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 38797 ਟਨ ਅਤੇ 46684 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 3827 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।