ਭਾਈ ਮਰਦਾਨਾ ਭਾਈਚਾਰੇ ਦੇ ਲੋਕਾਂ ਨੂੰ SGPC ਦਾ ਸੱਦਾ

ਏਜੰਸੀ

ਖ਼ਬਰਾਂ, ਪੰਜਾਬ

SGPC ਨੂੰ ਲਗਾਈ ਮਰਦਾਨਾ ਭਾਈਚਾਰੇ ਦੀ ਮਦਦ ਲਈ ਗੁਹਾਰ  

SGPC Bhai Mardana

ਅਨੰਦਪੁਰ ਸਾਹਿਬ: SGPC ਦੇ ਵਿਸ਼ੇਸ਼ ਸੱਦੇ 'ਤੇ ਵਿਸ਼ਵੀ ਰਬਾਬੀ ਭਾਈ ਮਰਦਾਨਾ ਵੈਲਫੇਅਰ ਸੁਸਾਇਟੀ ਦੇ ਆਗੂਆਂ ਅਤੇ ਸਮੂਹ ਭਾਈ ਮਰਦਾਨਾ ਭਾਈਚਾਰੇ ਦੇ ਲੋਕਾਂ ਨੇ ਅਨੰਦਪੁਰ ਸਾਹਿਬ ਵਿਖੇ ਇੱਕ ਵਿਸ਼ਾਲ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਅਤੇ ਜਥੇਦਾਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਰਘਵੀਰ ਸਿੰਘ ਵੀ ਮੌਜੂਦ ਰਹੇ।

ਇਸ ਮੌਕੇ ਵਿਸ਼ਵ ਰਬਾਬੀ ਭਾਈ ਮਰਦਾਨਾ ਵੈਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਰਾਜਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਗਿਣਤੀ ਪੰਜਾਬ ਦੇ ਪਿੰਡਾਂ ਦੇ ਵਿਚ 6 ਤੋਂ 7 ਲੱਖ ਦੇ ਕਰੀਬ ਹੈ। ਜਿਨ੍ਹਾਂ ਵਿਚੋਂ 80 ਫੀਸਦੀ ਗਰੀਬੀ ਰੇਖਾ ਤੋਂ ਵੀ ਹੇਠਾਂ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ 54 ਸਾਲ ਰਹੇ। ਉਨ੍ਹਾਂ ਕਿਹਾ ਜਿਵੇਂ ਸ਼੍ਰੋਮਣੀ ਕਮੇਟੀ ਵਲੋਂ ਸਿਕਲੀਗਰ ਸਿੱਖਾਂ ਦੀ ਮਦਦ ਕੀਤੀ ਜਾ ਰਹੀ ਹੈ ਉਸੇ ਤਰਾਂ ਭਾਈ ਮਰਦਾਨਾ ਭਾਈਚਾਰੇ ਦੇ ਪਰਿਵਾਰਾਂ ਨੂੰ ਵੀ ਸਹਾਇਤਾ ਮੁਹੱਈਆ ਹੈ।

ਭਾਈ ਮਰਦਾਨਾ ਭਾਈਚਾਰੇ ਨੂੰ ਊਚਾ ਚੁੱਕਣ ਲਈ ਇੱਕ ਭਾਈ ਮਰਦਾਨਾ ਬੋਰਡ ਬਣਾਇਆ ਜਾਵੇ। ਦੱਸ ਦਈਏ ਕਿ ਬਕਾਇਦਾ ਚਿੱਠੀ ਜਾਰੀ ਕਰ ਕੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ਵ ਰਬਾਬੀ ਭਾਈ ਮਰਦਾਨਾ ਵੈਲਫੇਅਰ ਸੁਸਾਇਟੀ ਅਤੇ ਭਾਈ ਮਰਦਾਨਾ ਭਾਈਚਾਰੇ ਦੇ ਮੈਂਬਰਾਂ ਨੂੰ ਇਸ ਸਮਾਗਮ ਵਿਚ ਬੁਲਾਇਆ ਗਿਆ।

ਦੱਸ ਦਈਏ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮ੍ਰਤਪਿਤ ਇਹ ਸਮਾਗਮ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਕਰਵਾਇਆ ਗਿਆ ਸੀ। ਭਾਈ ਮਰਦਾਨਾ ਭਾਈਚਾਰੇ ਵਲੋਂ ਕੀਤੀ ਇਸ ਅਪੀਲ ਤੇ ਸ਼੍ਰੋਮਣੀ ਕਮੇਟੀ ਹੁਣ ਕੀ ਹੁੰਗਾਰਾ ਭਰਦੀ ਹੈ। ਇਹ ਭਵਿੱਖ ਵਿਚ ਵੇਖਣਾ ਹੋਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।