ਮੋਦੀ ਦੀਆਂ ਜੜ੍ਹਾਂ ਹਿਲਾਉਣ ਲਈ 'ਆਪ' ਜੰਤਰ-ਮੰਤਰ ਵਿਖੇ ਕਰੇਗੀ ਧਰਨਾ-ਪ੍ਰਦਰਸ਼ਨ : ਭਗਵੰਤ ਮਾਨ

ਏਜੰਸੀ

ਖ਼ਬਰਾਂ, ਪੰਜਾਬ

ਮੋਦੀ ਦੀਆਂ ਜੜ੍ਹਾਂ ਹਿਲਾਉਣ ਲਈ 'ਆਪ' ਜੰਤਰ-ਮੰਤਰ ਵਿਖੇ ਕਰੇਗੀ ਧਰਨਾ-ਪ੍ਰਦਰਸ਼ਨ : ਭਗਵੰਤ ਮਾਨ

image

image

ਹੁਸ਼ਿਆਰਪੁਰ, 10 ਅਕਤੂਬਰ (ਪਪ): ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ ਸ਼ੁਰੂ ਕੀਤੀ ਮੁਹਿੰਮ ਗ੍ਰਾਮ ਸਭਾ ਬੁਲਾਉ, ਪਿੰਡ ਬਚਾਉ-ਪੰਜਾਬ ਬਚਾਉ ਤਹਿਤ ਹੁਸ਼ਿਆਰਪੁਰ ਦੇ ਪਿੰਡ ਬਿਹਾਲਾ ਅਤੇ ਠਰੋਲੀ ਵਿਖੇ ਗ੍ਰਾਮ ਸਭਾ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਕਿ 'ਆਪ' ਦੇ ਸਮੂਹ ਵਿਧਾਇਕ ਅਤੇ ਵਲੰਟੀਅਰ 12 ਅਕਤੂਬਰ ਨੂੰ ਕਿਸਾਨ ਮਾਰੂ ਬਿਲਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿਚ ਦਿੱਲੀ ਵਿਖੇ ਜੰਤਰ-ਮੰਤਰ ਵਿਚ ਧਰਨਾ ਪ੍ਰਦਰਸ਼ਨ ਕਰਨ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਲਗਾਏ ਜਾ ਰਹੇ ਧਰਨੇ ਵਿਚ ਪੰਜਾਬ ਦੀ ਸਮੂਹ ਲੀਡਰਸ਼ਿਪ ਨਾਲ ਦਿੱਲੀ ਦੇ ਵਿਧਾਇਕ ਅਤੇ ਮੰਤਰੀ ਵੀ ਇਕਜੁਟ ਹੋ ਤਾਨਾਸ਼ਾਹ ਕੇਂਦਰ ਸਰਕਾਰ ਵਿਰੁਧ ਅਪਣੀ ਆਵਾਜ਼ ਬੁਲੰਦ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਦੇ ਕੰਨਾਂ ਤਕ ਇਹ ਸੰਦੇਸ਼ ਪਹੁੰਚਾਵਾਂਗੇ ਕਿ ਪਾਸ ਕੀਤੇ ਤਿੰਨੋਂ ਖੇਤੀ ਬਿਲ ਕਿਸ ਤਰ੍ਹਾਂ ਦੇਸ਼ ਦੇ ਕਿਸਾਨਾਂ ਪੂਰੀ ਤਰਾਂ੍ਹ ਬਰਬਾਦ ਕਰ ਦੇਣਗੇ। ਹੁਸ਼ਿਆਰਪੁਰ ਦੇ ਪਿੰਡ ਬਿਹਾਲਾ ਅਤੇ ਠਰੋਲੀ ਦੀਆਂ ਗ੍ਰਾਮ ਸਭਾਵਾਂ ਵਿਚ ਭਗਵੰਤ ਮਾਨ ਨੇ ਕਿਸਾਨ ਮਾਰੂ, ਪੰਜਾਬ ਮਾਰੂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਬਸੰਮਤੀ ਨਾਲ ਮਤਾ ਪਵਾਇਆ ਤਾਕਿ ਤਾਨਾਸ਼ਾਹ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਕਾਲੇ ਬਿਲਾਂ ਨੂੰ ਰੱਦ ਕਰਨ ਲਈ ਮਜਬੂਰ ਕੀਤਾ ਜਾ ਸਕੇ। ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਸਮੁੱਚੇ ਪੰਜਾਬ ਦੇ ਪਿੰਡਾਂ ਦੀਆਂ