ਜੰਤਰ-ਮੰਤਰ ਵਿਖੇ ਧਰਨਾ ਦੇਣ ਲਈ ਭਗਵੰਤ ਮਾਨ ਦਾ ਸਾਰੇ ਪੰਜਾਬੀਆਂ ਨੂੰ ਸੱਦਾ 

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬੀਆਂ ਨੂੰ ਆਪਣੇ ਹੱਕ ਲੈਣੇ ਆਉਂਦੇ ਹਨ ਤੇ ਹੱਕ ਮੰਗਣ ਨਾਲ ਨਹੀਂ ਮਿਲਦੇ ਹੱਕ ਤਾਂ ਖੋਹਣੇ ਪੈਂਦੇ ਹਨ

Bhagwant Mann

ਚੰਡੀਗੜ੍ਹ  - ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਗ੍ਰਾਮ ਸਭਾ ਬੁਲਾਓ, ਪਿੰਡ ਬਚਾਓ-ਪੰਜਾਬ ਬਚਾਓ ਦੇ ਤਹਿਤ ਹੁਸ਼ਿਆਰਪੁਰ ਦੇ ਪਿੰਡ ਬਿਹਾਲਾ ਅਤੇ ਠਰੋਲੀ ਵਿਖੇ ਗ੍ਰਾਮ ਸਭਾ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਕਿ 'ਆਪ' ਦੇ ਸਮੂਹ ਵਿਧਾਇਕ ਅਤੇ ਵਲੰਟੀਅਰ 12 ਅਕਤੂਬਰ ਨੂੰ ਕਿਸਾਨ ਮਾਰੂ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿਚ ਦਿੱਲੀ ਵਿਖੇ ਜੰਤਰ-ਮੰਤਰ 'ਚ ਧਰਨਾ ਪ੍ਰਦਰਸ਼ਨ ਕਰੇਗੀ।

ਇਸ ਪ੍ਰਦਰਸ਼ਨ ਦੇ ਸਬੰਧ ਵਿਚ ਭਗਵੰਤ ਮਾਨ ਨੇ ਸੁੱਤੀ ਪਈ ਸਰਕਾਰ ਦੇ ਕੰਨਾਂ ਤੱਕ ਅਵਾਜ਼ ਪਹੁੰਚਾਉਣ ਲਈ ਸਾਰੇ ਪੰਜਾਬੀਆਂ ਨੂੰ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਵੱਖ-ਵੱਖ ਪਿੰਡਾਂ ਵਿਚ ਜਾ ਕੇ ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰ ਕੇ ਦਿੱਲੀ ਚੱਲੋ ਦੀ ਮੁਹਿੰਮ ਨੂੰ ਅੱਗੇ ਵਧਾ ਰਹੇ ਹਨ।

ਭਗਵੰਤ ਮਾਨ ਦਾ ਕਹਿਣਾ ਹੈ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਲਗਾਏ ਜਾ ਰਹੇ ਧਰਨੇ ਵਿਚ ਪੰਜਾਬ ਦੀ ਸਮੂਹ ਲੀਡਰਸ਼ਿਪ ਦੇ ਨਾਲ ਦਿੱਲੀ ਦੇ ਵਿਧਾਇਕ ਅਤੇ ਮੰਤਰੀ ਵੀ ਇੱਕਜੁੱਟ ਹੋ ਕੇ ਤਾਨਾਸ਼ਾਹ ਕੇਂਦਰ ਸਰਕਾਰ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਦੇ ਕੰਨਾਂ ਤੱਕ ਇਹ ਸੰਦੇਸ਼ ਪਹੁੰਚਾਵਾਂਗੇ ਕਿ ਪਾਸ ਕੀਤੇ ਤਿੰਨੋਂ ਖੇਤੀ ਕਾਨੂੰਨ ਬਿਲ ਕਿਸ ਤਰਾਂ ਦੇਸ਼ ਦੇ ਕਿਸਾਨਾਂ ਪੂਰੀ ਤਰਾਂ ਬਰਬਾਦ ਕਰ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੇ ਹੱਕ ਲੈਣੇ ਆਉਂਦੇ ਹਨ ਤੇ ਹੱਕ ਮੰਗਣ ਨਾਲ ਨਹੀਂ ਮਿਲਦੇ ਹੱਕ ਤਾਂ ਖੋਹਣੇ ਪੈਂਦੇ ਹਨ।