ਨਰਾਤਿਆਂ ਮੌਕੇ ਮਾਤਾ ਵੈਸ਼ਨੂੰ ਦੇਵੀ ਦੇ ਦਰਬਾਰ ਪੁੱਜੇ ਨਵਜੋਤ ਸਿੰਘ ਸਿੱਧੂ

ਏਜੰਸੀ

ਖ਼ਬਰਾਂ, ਪੰਜਾਬ

ਨਰਾਤਿਆਂ ਮੌਕੇ ਮਾਤਾ ਵੈਸ਼ਨੂੰ ਦੇਵੀ ਦੇ ਦਰਬਾਰ ਪੁੱਜੇ ਨਵਜੋਤ ਸਿੰਘ ਸਿੱਧੂ

image

ਜੰਮੂ, 10 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਰਾਤਿਆਂ ਦੇ ਸ਼ੁਭ ਮੌਕੇ ’ਤੇ ਮਾਤਾ ਵੈਸ਼ਨੂੰ ਦੇਵੀ ਦੇ ਦਰਬਾਰ ਨਤਮਸਤਕ ਹੋਏ। ਇਸ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿਤੀ ਹੈ। ਨਵਜੋਤ ਸਿੰਘ ਸਿੱਧੂ ਨਾਲ ਅਪਣੇ ਪ੍ਰਵਾਰ ਸਮੇਤ ਕੈਬਨਿਟ ਮੰਤਰੀ ਵਿਜੇਇੰਦਰ ਕੁਮਾਰ ਸਿੰਗਲਾ ਅਤੇ ਰਾਜ ਕੁਮਾਰ ਚੱਬੇਵਾਲ ਵੀ ਨਜ਼ਰ ਆਏ।
ਨਰਾਤਿਆਂ ਮੌਕੇ ਨਵਜੋਤ ਸਿੰਘ ਸਿੱਧੂ ਨੇ ਮਾਤਾ ਵੈਸ਼ਨੂੰ ਦੇਵੀ ਦੇ ਦਰਬਾਰ ’ਚ ਸੀਸ ਝੁਕਾ ਕੇ ਜਿਥੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ, ਉਥੇ ਹੀ ਉਨ੍ਹਾਂ ਨੇ ਸਾਰਿਆਂ ਦੇ ਭਲੇ ਦੀ ਕਾਮਨਾ ਵੀ ਕੀਤੀ। 
ਸਿੱਧੂ ਨੇ ਟਵਿੱਟਰ ਅਤੇ ਫੇਸਬੁੱਕ ’ਤੇ ਤਸਵੀਰਾਂ ਸਾਂਝੀਆਂ ਕਰ ਕੇ ਲਿਖਿਆ ਕਿ ਨਰਾਤਿਆਂ ਵਿਚ ਆਦਿ-ਅਨਾਦਿ ਮਾਤਾ ਦੇ ਦਰਸ਼ਨ ਜੀਵਨ ਨੂੰ ਊਰਜਾਮਈ ਬਣਾ ਦਿੰਦੇ ਨੇ... ਰੂਹ ਤੋਂ ਗਰਦ ਝਾਤ ਇਨਸਾਨੀ ਜੀਵਨ ਰੌਸ਼ਨ ਕਰ ਦਿੰਦੇ ਹਨ। ਮਾਤਾ ਵੈਸ਼ਨੂੰ ਦੇਵੀ ਦੇ ਚਰਨਾਂ ’ਚ ਸੀਸ ਝੁਕਾ ਕੇ ਆਸ਼ੀਰਵਾਦ ਲੈਣ ਦਾ ਸੁਭਾਗ। ਦਸਣਯੋਗ ਹੈ ਕਿ ਇਕ ਪਾਸੇ ਜਿਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਪਣੇ ਪੁੱਤਰ ਦੇ ਵਿਆਹ ਦਾ ਆਨੰਦ ਮਾਣ ਰਹੇ ਹਨ, ਉਥੇ ਹੀ ਨਵਜੋਤ ਸਿੰਘ ਸਿੱਧੂ ਮਾਤਾ ਵੈਸ਼ਨੂੰ ਦੇਵੀ ਦੇ ਦਰਬਾਰ ਨਤਮਸਤਕ ਹੋਣ ਪੁੱਜੇ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਦਾ ਵਿਆਹ ਮੋਹਾਲੀ ’ਚ ਹੋਇਆ ਹੈ। ਇਸ ਵਿਆਹ ਸਮਾਗਮ ਦੌਰਾਨ ਨਵਜੋਤ ਸਿੰਘੂ ਨਹੀਂ ਪਹੁੰਚੇ। ਇਸ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਵਿਆਹ ’ਚ ਕਿਤੇ ਵੀ ਨਜ਼ਰ ਨਹੀਂ ਆਏ।              (ਏਜੰਸੀ)