5,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

A senior soldier who took a bribe of Rs 5,000 was caught red-handed by the Vigilance Bureau

ਚੰਡੀਗੜ੍ਹ -  ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੋਤਵਾਲੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿੱਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸੰਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਕੁਲਵਿੰਦਰ ਸਿੰਘ ਵਾਸੀ ਨਛੱਤਰ ਨਗਰ, ਬਠਿੰਡਾ ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਪਾਸ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਆਪਣੀ ਗੱਡੀ ਟਾਟਾ 407 ਰਾਹੀਂ ਕਿਰਾਏ ਦਾ ਕੰਮ ਕਰਦਾ ਹੈ ਅਤੇ ਕਰੀਬ ਤਿੰਨ ਮਹੀਨੇ ਪਹਿਲਾਂ ਉਹ ਆਪਣੀ ਗੱਡੀ ਵਿੱਚ ਸਵਾਰੀਆਂ ਨੂੰ ਪਿੰਡ ਝੁੰਬਾਂ ਤੋਂ ਮਾਤਾ ਚਿੰਤਪੁਰਨੀ ਲੈ ਕੇ ਜਾਂਦੇ ਸਮੇਂ ਸਵਾਰੀਆਂ ਨਾਲ ਝਗੜਾ ਹੋ ਗਿਆ ਸੀ। ਇਸ ਝਗੜੇ ਦਾ ਰਾਜੀਨਾਮਾਂ ਕਰਵਾਉਣ ਸੰਬੰਧੀ ਉਕਤ ਸਿਪਾਹੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਸੂਚਨਾ ਤੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਦੀ ਟੀਮ ਨੇ ਉਕਤ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।