ਲੁਧਿਆਣਾ 'ਚ ਡਰੱਗ ਰੈਕੇਟ ਦਾ ਪਰਦਾਫਾਸ਼, 4.94 ਕਰੋੜ ਰੁਪਏ, 1 ਪਿਸਤੌਲ ਅਤੇ 38 ਜਾਅਲੀ ਨੰਬਰ ਪਲੇਟਾਂ ਬਰਾਮਦ

ਏਜੰਸੀ

ਖ਼ਬਰਾਂ, ਪੰਜਾਬ

ਜੰਮੂ ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਚਲਾਇਆ ਸੀ ਸਰਚ ਅਭਿਆਨ

Drug Money

ਲੁਧਿਆਣਾ - ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਇੰਟਰ ਸਟੇਟ ਨਾਰਕੋਟਿਕਸ ਨੈੱਟਵਰਕ ਦੇ ਤਹਿਤ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝਾ ਆਪ੍ਰੇਸ਼ਨ ਕਰਦੇ ਹੋਏ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਖੇ ਛਾਪੇਮਾਰੀ ਕੀਤੀ ਜਿਸ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਅਤੇ ਵਾਹਨਾਂ ਦੀਆਂ 38 ਜਾਅਲੀ ਨੰਬਰ ਪਲੇਟਾਂ ਬਰਾਮਦ ਹੋਈਆਂ ਹਨ। ਇਸ ਦੇ ਨਾਲ ਇੱਕ ਪਿਸਤੌਲ ਵੀ ਮਿਲਿਆ ਹੈ। 

 

ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11 ਵਜੇ ਜੰਮੂ-ਕਸ਼ਮੀਰ ਅਤੇ ਕਾਊਂਟਰ ਇੰਟੈਲੀਜੈਂਸ ਨੇ ਮੁੱਲਾਂਪੁਰ ਦੇ ਦਸਮੇਸ਼ ਨਗਰ 'ਚ ਤਲਾਸ਼ੀ ਮੁਹਿੰਮ ਚਲਾ ਕੇ ਕਿਰਾਏਦਾਰ ਮਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁੱਲਾਂਪੁਰ ਦੇ ਘਰੋਂ ਉਕਤ ਸਾਮਾਨ ਬਰਾਮਦ ਕੀਤਾ ਹੈ।