ਕਪੂਰਥਲਾ 'ਚ ਮੱਖੀਆਂ ਤੋਂ ਬਚਣ ਲਈ ਔਰਤ ਨੇ ਪਵਿੱਤਰ ਕਾਲੀ ਵੇਈਂ 'ਚ ਮਾਰੀ ਛਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਔਰਤ ਦੀ ਭਾਲ ਕੀਤੀ ਸ਼ੁਰੂ

photo

 

ਕਪੂਰਥਲਾ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸ੍ਰੀ ਬੇਰ ਸਾਹਿਬ ਗੁਰਦੁਆਰੇ ਨੇੜੇ ਪਵਿੱਤਰ ਕਾਲੀ ਵੇਈਂ ਵਿੱਚ ਇਕ ਔਰਤ ਨੇ ਛਾਲ ਮਾਰ ਦਿਤੀ। ਜਿਸ ਦੀ ਪੁਲਿਸ ਭਾਲ ਕਰ ਰਹੀ ਹੈ। ਔਰਤ ਨੇ ਮੱਖੀਆਂ ਦੇ ਝੁੰਡ ਤੋਂ ਬਚਣ ਲਈ ਅਜਿਹਾ ਕੀਤਾ। ਅਜੇ ਤੱਕ ਔਰਤ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਬੱਬਨਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ ਇਸ ਮਾਮਲੇ ਵਿੱਚ ਕੋਈ ਚਸ਼ਮਦੀਦ ਗਵਾਹ ਨਹੀਂ ਹੈ।

 ਇਹ ਵੀ ਪੜ੍ਹੋ: ਪਾਕਿਸਤਾਨ ਬੈਠੇ ਲਖਬੀਰ ਰੋਡੇ ਖਿਲਾਫ਼ NIA ਦੀ ਵੱਡੀ ਕਾਰਵਾਈ, ਜ਼ਬਤ ਕੀਤੀ ਜਾਇਦਾਦ  

ਪਵਿੱਤਰ ਕਾਲੀ ਵੇਈਂ ਦੀ ਸਫਾਈ ਕਰ ਰਹੇ ਸੇਵਾਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਮੱਖੀਆਂ ਦਾ ਝੁੰਡ ਲੋਕਾਂ ਦਾ ਪਿੱਛਾ ਕਰ ਰਿਹਾ ਸੀ। ਉਕਤ ਔਰਤ ਇਸ ਦਾ ਸ਼ਿਕਾਰ ਹੋ ਗਈ ਸੀ। ਸ੍ਰੀ ਗੁਰੁਦੁਆਰਾ ਸਾਹਿਬ ਦੇ ਦਰਸ਼ਨ ਕਰਨ ਆਏ ਕੁਝ ਸ਼ਰਧਾਲੂਆਂ ਨੂੰ ਸ਼ੱਕ ਹੈ ਕਿ ਇੱਕ ਔਰਤ ਨੇ ਆਪਣੇ ਆਪ ਨੂੰ ਬਚਾਉਣ ਲਈ ਪਵਿੱਤਰ ਕਾਲੀ  ਵਿਚ ਗਈ ਸੀ ਪਰ ਉਹ ਬਾਹਰ ਨਹੀਂ ਆਈ। ਹਾਲਾਂਕਿ ਕਿਸੇ ਨੇ ਵੀ ਉਕਤ ਔਰਤ ਨੂੰ ਪਾਣੀ 'ਚ ਵੜਦਿਆਂ ਜਾਂ ਡੁੱਬਦੇ ਨਹੀਂ ਦੇਖਿਆ।

 ਇਹ ਵੀ ਪੜ੍ਹੋ: ਕਾਮੇਡੀ, ਪਿਆਰ ਅਤੇ ਦ੍ਰਿੜ ਇਰਾਦੇ ਦੀ ਇਕ ਦਿਲ ਨੂੰ ਛੂਹ ਲੈਣ ਵਾਲੀ ਫਿਲਮ "ਮੌਜਾਂ ਹੀ ਮੌਜਾਂ" 20 ਅਕਤੂਬਰ ਨੂੰ ਹੋਵੇਗੀ ਰਿਲੀਜ਼

ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਹਾਲਾਂਕਿ, ਔਰਤ ਵੱਲੋਂ ਪਵਿੱਤਰ ਕਾਲੀ ਬੇਨ ਵਿੱਚ ਛਾਲ ਮਾਰਨ ਜਾਂ ਪਾਣੀ ਵਿੱਚ ਉਤਰਨ ਦਾ ਕੋਈ ਚਸ਼ਮਦੀਦ ਗਵਾਹ ਨਹੀਂ ਹੈ ਪਰ ਫਿਰ ਵੀ ਸ਼ੱਕ ਦੇ ਆਧਾਰ 'ਤੇ ਗੋਤਾਖੋਰਾਂ ਦੀ ਮਦਦ ਨਾਲ ਪਵਿੱਤਰ ਕਾਲੀ ਵੇਈਂ 'ਚ ਔਰਤ ਦੀ ਤਲਾਸ਼ ਕੀਤੀ ਜਾ ਰਹੀ ਹੈ।