Kapurthala News: ਨਸ਼ਾ ਤਸਕਰ ਪਤੀ-ਪਤਨੀ ਵਲੋਂ ਪੰਚਾਇਤੀ ਜ਼ਮੀਨ 'ਤੇ ਬਣਾਏ ਘਰ 'ਤੇ ਚੱਲਿਆ ਪੀਲਾ ਪੰਜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਵਲੋਂ ਦਿੱਤੇ ਹੁਕਮਾਂ ਅਨੁਸਾਰ ਪੁਲਿਸ ਵਲੋਂ ਨਾਜਾਇਜ਼ ਕਬਜ਼ਾਕਾਰ ਉੱਪਰ ਕਾਰਵਾਈ ਕੀਤੀ

Kapurthala News: Yellow pawn shopped on house built on panchayat land by drug smuggler couple

Kapurthala News:  ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਹੋਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਪਿੰਡ ਸੇਚਾਂ ਵਿਖੇ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ ਉੱਪਰ ਬਣਾਏ ਗਏ ਘਰ ਉਤੇ ਬੀ.ਡੀ.ਪੀ.ਓ. ਦੇ ਹੁਕਮਾਂ ਉਤੇ ਪੀਲਾ ਪੰਜਾ ਚਲਾਇਆ ਗਿਆ। ਇਸ ਮੌਕੇ ਐਸ.ਐਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਵਲੋਂ ਦਿੱਤੇ ਹੁਕਮਾਂ ਅਨੁਸਾਰ ਪੁਲਿਸ ਵਲੋਂ ਨਾਜਾਇਜ਼ ਕਬਜ਼ਾਕਾਰ ਉੱਪਰ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਥਾਣਾ ਸੁਲਤਾਨਪੁਰ ਲੋਧੀ ਤਹਿਤ ਪੈਂਦੇ ਪਿੰਡ ਸੇਚਾਂ ਵਿਖੇ ਸਰਬਜੀਤ ਸਿੰਘ ਉਰਫ ਬੱਬੀ ਪੁੱਤਰ ਜਰਨੈਲ ਸਿੰਘ ਵਾਸੀ ਸੇਚਾਂ ਤੇ ਉਸਦੀ ਪਤਨੀ ਜਸਪਾਲ ਕੌਰ ਉਰਫ ਸੁਮਨ ਪਤਨੀ ਸਰਬਜੀਤ ਸਿੰਘ ਵਲੋਂ ਪਿੰਡ ਵਿਖੇ ਲਗਭਗ 7 ਮਰਲੇ ਪੰਚਾਇਤੀ ਥਾਂ ਉੱਪਰ ਕਬਜ਼ਾ ਕਰਕੇ ਘਰ ਬਣਾਇਆ ਹੋਇਆ ਸੀ। ਦੋਵੇਂ ਪਤੀ-ਪਤਨੀ ਐਨ. ਡੀ. ਪੀ. ਐਸ. ਦੇ 17 ਕੇਸਾਂ ਦਾ ਸਾਹਮਣਾ ਕਰ ਰਹੇ ਹਨ, ਜਿਸ ਵਿਚੋਂ ਪਤੀ ਉੱਪਰ 10 ਤੇ ਪਤਨੀ ਉੱਪਰ 7 ਕੇਸ ਦਰਜ ਹਨ। ਤੂਰਾ ਨੇ ਦੱਸਿਆ ਕਿ ਪੰਚਾਇਤੀ ਵਿਭਾਗ ਵਲੋਂ ਪੁਲਿਸ ਨੂੰ ਪੰਚਾਇਤੀ ਥਾਂ ਦਾ ਕਬਜ਼ਾ ਲੈਣ ਲਈ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਲਈ ਲਿਖਿਆ ਗਿਆ ਸੀ, ਜਿਸ ਤਹਿਤ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਗਈ। ਇਸ ਦੌਰਾਨ ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਸਰਬਜੀਤ ਸਿੰਘ ਤੇ ਉਸਦੀ ਪਤਨੀ ਨੂੰ ਪੰਚਾਇਤੀ ਥਾਂ ਖਾਲੀ ਕਰਨ ਲਈ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 34 ਤਹਿਤ 3 ਵਾਰ ਨੋਟਿਸ ਜਾਰੀ ਕੀਤਾ ਗਿਆ ਪਰ ਸੰਬੰਧਿਤ ਨਾਜਾਇਜ਼ ਕਾਬਜ਼ਕਾਰ ਵਲੋਂ ਥਾਂ ਖਾਲੀ ਨਹੀਂ ਕੀਤੀ ਗਈ। ਤੂਰਾ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਨਸ਼ੇ ਦੀ ਕਾਲੀ ਕਮਾਈ ਨਾਲ ਕੀਤੀਆਂ ਗਈਆਂ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ।