ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ 13 ਅਕਤੂਬਰ ਨੂੰ ਪੀੜਤ ਪਰਿਵਾਰ ਨਾਲ ਵੀ ਕਰਨਗੇ ਮੁਲਾਕਾਤ

Punjab State Scheduled Castes Commission seeks report from DGP Chandigarh in ADGP Y Puran Kumar suicide case

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ  ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ  'ਤੇ ਕਾਰਵਾਈ ਕਰਦਿਆਂ ਉਨ੍ਹਾਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਰਿਪੋਰਟ ਅਤੇ ਮ੍ਰਿਤਕ ਅਧਿਕਾਰੀ ਦੇ ਸੁਸਾਇਡ ਨੋਟ ਅਤੇ ਉਨ੍ਹਾਂ ਦੀ ਪਤਨੀ ਅਮਨੀਤ ਕੌਰ ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ 13 ਅਕਤੂਬਰ 2025 ਨੂੰ ਪੇਸ਼ ਕਰਨ।
ਇਸ ਦੇ ਨਾਲ ਹੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ 13 ਅਕਤੂਬਰ 2025 ਦਿਨ ਸੋਮਵਾਰ ਨੂੰ ਪੀੜਤ ਪਰਿਵਾਰ ਦੇ ਘਰ ਜਾ ਕੇ ਮੁਲਾਕਾਤ ਵੀ ਕਰਨਗੇ।