ਭਾਰਤੀ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਆਉਣ ’ਤੇ ਬੇਬੁਨਿਆਦ ਡਰ ਫੈਲਾਇਆ ਜਾ ਰਿਹਾ: ਪ੍ਰਧਾਨ ਰਮੇਸ਼ ਅਰੋੜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਸਾਰੀ ਵਿਵਸਥਾ ਪੂਰੀ ਤਰ੍ਹਾਂ ਸੁਰੱਖਿਅਤ ਹੈ।

Unfounded fear is being spread over Indian Sikh pilgrims' visit to Pakistan: President Ramesh Arora

Pakistan Sikh Gurdwara Prabandhak Committee​: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਘੱਟ ਗਿਣਤੀਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਆਉਣ ’ਤੇ ਬਿਨਾਂ ਕਿਸੇ ਅਧਾਰ ਦੇ ਡਰ ਫੈਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਭਾਰਤੀ ਮੀਡੀਆ ਘਰ, ਖਾਸ ਕਰਕੇ ਹਿੰਦੀ ਅਖਬਾਰਾਂ ਵੱਲੋਂ, ਸਿੱਖ ਸੰਗਤਾਂ ਵਿਚ ਇਹ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਵਿਖੇ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਵਿਵਾਦ ਹੈ।

ਪ੍ਰਧਾਨ  ਨੇ ਸਪਸ਼ਟ ਕੀਤਾ ਕਿ ਉਹਨਾਂ ਵੱਲੋਂ ਨਾਨਕਸ਼ਾਹੀ ਕੈਲੰਡਰ ਜਾਂ ਭਾਰਤੀ ਸਿੱਖ ਸੰਗਤਾਂ ਬਾਰੇ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਾਨ ਨਾਲ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਸਾਰੀ ਵਿਵਸਥਾ ਪੂਰੀ ਤਰ੍ਹਾਂ ਸੁਰੱਖਿਅਤ ਹੈ।