ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਵਲੋਂ 49ਵੇਂ ਦਿਨ ਧਰਨਾ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦੌਰਾਨ ਕਿਸਾਨ ਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

protest

ਜੰਡਿਆਲਾ ਗੁਰੂ- ਖੇਤੀ ਕਾਨੂੰਨਾਂ ਨੂੰ ਕੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ 'ਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  ਇਸ ਦੇ ਚਲਦੇ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ ਦਿੱਤਾ ਗਿਆ ਹੈ। ਇਹ ਧਰਨਾ ਹੁਣ 49ਵੇਂ ਦਿਨ ਵੀ ਸ਼ਾਮਿਲ ਹੋ ਗਿਆ ਹੈ। 

ਇਹ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਇਸ ਦੌਰਾਨ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸਾਨ ਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।