ਕਿਸਾਨਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਆਗਾਜ਼, ਬੱਸਾਂ 'ਤੇ ਲਾਏ ਪੋਸਟਰ ਅਤੇ ਕਾਲੀਆਂ ਝੰਡੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਕਿਸਾਨਾਂ ਵਲੋਂ ਧਰਨਾ 49ਵੇਂ ਦਿਨ ਵਿੱਚ ਪਹੁੰਚ ਗਿਆ ਹੈ।

BLACK DIWALI

ਅੰਮ੍ਰਿਤਸਰ-  ਖੇਤੀ ਕਾਨੂੰਨ ਖ਼ਿਲਾਫ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਅੰਮ੍ਰਿਤਸਰ ਬੱਸ ਅੱਡੇ ਵਿਖੇ ਬੱਸਾਂ 'ਤੇ ਕਾਲੀਆਂ ਪੋਸਟਰ ਅਤੇ ਝੰਡੀਆਂ ਲਾ ਕੇ ਕੀਤੀ ਗਈ। ਦੱਸ ਦੇਈਏ ਕਿ ਬੀਤੇ ਦਿਨੀ ਕਿਸਾਨ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਤੇ ਬੁੱਧੀਜੀਵੀਆਂ ਨੂੰ ਸੱਦ ਕੇ ਪੰਜਾਬ ਦੇ ਹਲਾਤਾਂ ਬਾਰੇ ਅਤੇ 11 ਨਵੰਬਰ ਨੂੰ ਕਾਲੀ ਦੀਵਾਲੀ ਮਨਾਉਣ ਦੀ ਮੁਹਿੰਮ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਸ਼ੁਰੂ ਕੀਤੀ ਜਾਣ ਬਾਰੇ ਵਿਚਾਰ ਚਰਚਾ ਕੀਤੀ ਗਈ।  

ਖੇਤੀ ਕਾਨੂੰਨਾਂ ਖ਼ਿਲਾਫ਼ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਕਿਸਾਨਾਂ ਵਲੋਂ ਧਰਨਾ 49ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਇਸ ਦੌਰਾਨ ਅੱਜ ਕਿਸਾਨਾਂ ਨੇ ਖੇਤੀ ਕਾਨੂੰਨ ਖ਼ਿਲਾਫ਼ ਕਾਲੀ ਦੀਵਾਲੀ ਮਨਾਉਣ ਸਬੰਧੀ ਅੰਮ੍ਰਿਤਸਰ ਬੱਸ ਅੱਡੇ ਵਿਖੇ ਬੱਸਾਂ 'ਤੇ ਕਾਲੀਆਂ ਪੋਸਟਰ ਅਤੇ ਝੰਡੀਆਂ ਲਾ ਕੇ ਕੀਤੀ ਗਈ।