ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

image

ਭਿੱਖੀਵਿੰਡ, 10 ਨਵੰਬਰ (ਪਪ): ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਿਸ ਦੇ ਵਿਰੁਧ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸੰਭਾਵਨਾ ਹੈ ਕਿ ਮੁਲਜ਼ਮ ਕੋਲੋਂ ਹੋਰ ਬਰਾਮਦਗੀ ਹੋ ਸਕਦੀ ਹੈ। ਥਾਣਾ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦਸਿਆ ਕਿ ਏਐਸਆਈ ਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਕਾਲੇ ਕੋਲ ਕੀਤੀ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਕਿੰਦਾ ਨੂੰ ਬਿਨਾਂ ਨੰਬਰ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ ਸਮੇਤ ਰੋਕਿਆ ਸੀ। ਉਕਤ ਮੋਟਰਸਾਈਕਲ ਦੇ ਕਾਗ਼ਜ਼ਾਤ ਉਹ ਪੇਸ਼ ਨਾ ਕਰ ਸਕਿਆ ਅਤੇ ਜਾਂਚ ਦੌਰਾਨ ਇਹ ਮੋਟਰਸਾਈਕਲ ਚੋਰੀ ਦਾ ਨਿਕਲਿਆ। ਉਸ ਨੂੰ ਗ੍ਰਿਫ਼ਤਾਰ ਕਰ ਕੇ ਕਾਰਵਾਈ ਕੀਤੀ ਗਈ ਹੈ।