ਸੰਗਰੂਰ ਹਲਕੇ ਦੇ ਖੇਡ ਸਟੇਡੀਅਮਾਂ ’ਚ ਲਗਵਾਏ ਜਾਣਗੇ ਸੋਲਰ ਬਿਜਲੀ ਉਤਪਾਦਨ ਪਲਾਂਟ:ਵਿਜੈ ਇੰਦਰ ਸਿੰਗਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਨੇ ਪਿੰਡ ਰਾਜਪੁਰਾ ’ਚ ਲੋੜਵੰਦ ਬਜ਼ੁਰਗਾਂ ਨੂੰ ਵੰਡੇ ਰਿਆਇਤੀ ਬੱਸ ਪਾਸ

Vijeinder singla

ਭਵਾਨੀਗੜ੍ਹ/ਸੰਗਰੂਰ :ਸੰਗਰੂਰ ਹਲਕੇ ਦੇ ਖੇਡ ਸਟੇਡੀਅਮਾਂ ’ਚ ਅੱਵਲ ਦਰਜੇ ਦੀਆਂ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਨਾਲ-ਨਾਲ ਬਿਜਲੀ ਦੇ ਬਿੱਲਾਂ ਦਾ ਖਰਚਾ ਘਟਾਉਣ ਲਈ ਸਟੇਡੀਅਮਾਂ ’ਚ ਸੂਰਜੀ ਊਰਜਾ ਨਾਲ ਬਿਜਲੀ ਉਤਪਾਦਨ ਲਈ ਸੋਲਰ ਪਲਾਂਟ ਲਗਵਾਏ ਜਾਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਹਲਕੇ ਦੇ ਖੇਡ ਸਟੇਡੀਅਮਾਂ ਦਾ ਦੌਰਾ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਸ਼ਹਿਰ ਵਿਖੇ ਵਿਸ਼ਵ ਪੱਧਰੀ ਸਟੇਡੀਅਮ ਤਿਆਰ ਕਰਵਾਉਣ ਦੇ ਨਾਲ-ਨਾਲ ਪਿੰਡਾਂ ’ਚ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮਿਆਰੀ ਸਹੂਲਤਾਂ ਵਾਲੇ ਸਟੇਡੀਅਮ ਤੇ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ।