ਮੰਤਰੀ ਮੰਡਲ ਵਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ

ਏਜੰਸੀ

ਖ਼ਬਰਾਂ, ਪੰਜਾਬ

ਮੰਤਰੀ ਮੰਡਲ ਵਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਦੀ ਪ੍ਰਵਾਨਗੀ

image

ਪੋਸਟ ਮੈਟ੍ਰਿਕ ਵਜ਼ੀਫ਼ੇ ਬਾਰੇ ਵੀ ਕੀਤਾ ਫ਼ੈਸਲਾ
 

ਚੰਡੀਗੜ੍ਹ, 10 ਨਵੰਬਰ (ਭੁੱਲਰ): ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਨਰਮੇ ਦੀ ਫ਼ਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਨੀਤੀ ਨੂੰ ਪ੍ਰਵਾਨਗੀ ਦੇ ਦਿਤੀ ਹੈ। ਇਸ ਫ਼ੈਸਲੇ ਨਾਲ ਪ੍ਰਭਾਵਤ ਕਿਸਾਨਾਂ ਨੂੰ ਅਦਾ ਕੀਤੀ ਜਾਣ ਵਾਲੇ ਕੁਲ ਮੁਆਵਜ਼ੇ ਦੀ 10 ਫ਼ੀ ਸਦੀ ਰਾਸ਼ੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਦੇ ਪ੍ਰਵਾਰਾਂ ਨੂੰ ਮੁਹਈਆ ਕਰਵਾਈ ਜਾਵੇਗੀ।
ਮੰਤਰੀ ਮੰਡਲ ਨੇ ਧੋਖਾਧੜੀ ਵਿਚ ਸ਼ਾਮਲ ਡਿਫ਼ਾਲਟਰ ਸੰਸਥਾਵਾਂ ਵਿਰੁਧ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਇਨ੍ਹਾਂ ਸੰਸਥਾਵਾਂ ਦੇ ਵਿਰੁਧ ਐਫ਼.ਆਈ.ਆਰ. ਦਰਜ ਕਰਨ ਦੇ ਨਾਲ-ਨਾਲ ਬਲੈਕਲਿਸਟ ਵੀ ਕੀਤਾ ਜਾਵੇਗਾ।