ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਸਦਨ ਵਿਚੋਂ ਕੀਤਾ ਗਿਆ ਵਾਕਆਊਟ

photo

 

ਚੰਡੀਗੜ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕਆਊਟ ਕੀਤਾ ਗਿਆ ਹੈ | ਉੱਥੇ ਹੀ ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਵੱਖ - ਵੱਖ ਮੁੱਦਿਆਂ ਨੂੰ ਲੈ ਕੇ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ |

 

ਇਜਲਾਸ ਸ਼ੁਰੂ ਹੁੰਦੇ ਹੀ ਅਕਾਲੀ ਦਲ ਅਤੇ ਆਪ ਵਲੋਂ ਸਪੀਕਰ ਤੋਂ ਇਜਲਾਸ ਦਾ ਸਮਾਂ ਵਧਾਉਣ ਅਤੇ ਲੋਕ ਮੁੱਦਿਆਂ 'ਤੇ ਚਰਚਾ ਕਰਨ ਦੀ ਮੰਗ ਕੀਤੀ ਗਈ | ਉੱਥੇ ਹੀ ਅਕਾਲੀ ਦਲ ਵਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ | ਦੂਜੇ ਪਾਸੇ ਮੁਖ ਮੰਤਰੀ ਚੰਨੀ ਨੇ ਕਿਹਾ ਕਿ ਸਰਕਾਰ ਹਰ ਇਕ ਗੱਲ ਦਾ ਜਵਾਬ ਦਵੇਗੀ ਬੇਸ਼ੱਕ ਇਜਲਾਸ ਰਾਤ ਤੱਕ ਚਲਾਉਣਾ ਪਵੇ |

ਬੀ.ਐੱਸ.ਐੱਫ. ਦੇ ਮੁੱਦੇ ਨੂੰ ਲੈ  ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ 'ਚ ਮਤਾ ਪੇਸ਼ ਕੀਤਾ ਗਿਆ ਹੈ | ਕੇਂਦਰ ਵਲੋਂ ਵਧਾਏ ਬੀ.ਐੱਸ.ਐੱਫ. ਦੇ ਦਾਇਰੇ ਸੰਬੰਧੀ ਮਤਾ ਰੱਦ ਕਰਨ ਲਈ ਸਦਨ 'ਚ ਸਰਕਾਰੀ ਮਤਾ ਪੇਸ਼ ਕੀਤਾ ਗਿਆ |