ਪਰਾਲੀ ਸਾੜਨ ਦੀਆਂ ਘਟਨਾਵਾਂ ਨਾ ਰੁਕੀਆਂ ਤਾਂ ਪੰਜਾਬ ਸਰਕਾਰ ਨੂੰ ਭਰਨਾ ਪੈ ਸਕਦਾ ਹੈ ਜੁਰਮਾਨਾ- NHRC

ਏਜੰਸੀ

ਖ਼ਬਰਾਂ, ਪੰਜਾਬ

ਪਰਾਲੀ ਸਾੜਨ ਬਾਰੇ ਪੰਜਾਬ ਦੇ ਮੁੱਖ ਸਕੱਤਰ ਤੋਂ NHRC ਨੇ ਵਿਸਤ੍ਰਿਤ ਰਿਪੋਰਟ ਹਾਸਲ ਕੀਤੀ

Stubble burning

 

ਚੰਡੀਗੜ੍ਹ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਦੇ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ ਅਤੇ ਇਹਨਾਂ ਮਾਮਲਿਆਂ ਬਾਰੇ ਵਿਸਥਾਰਤ ਰਿਪੋਰਟ ਹਾਸਲ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ ਉੱਤਰੀ ਭਾਰਤ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਕਾਰਨ ਵਾਤਾਵਰਨ ਪਲੀਤ ਹੋਇਆ ਹੈ, ਜਿਸ ਕਰਕੇ ਲੋਕ ਬਿਮਾਰ ਹੋ ਰਹੇ ਹਨ।

ਕਮਿਸ਼ਨ ਨੇ ਕਿਹਾ ਕਿ ਜੇਕਰ ਪਰਾਲੀ ਸਾੜਨ ਦੀਆਂ ਘਟਨਾਵਾਂ ਨਾ ਰੁਕੀਆਂ ਤਾਂ ਪੰਜਾਬ ਸਰਕਾਰ ਨੂੰ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ। ਦਰਅਸਲ NHRC ਨੇ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਸੀ।