Punjab Murder News: ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨ ਪਿੱਛੇ ਮਾਮੇ ਵੱਲੋਂ ਭਾਣਜੇ ਦਾ ਗੋਲੀਆਂ ਮਾਰ ਕੇ ਕਤਲ
ਕਾਤਲ ਦੀ ਪਛਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ।
Kulbir Singh 
 		 		
Murder News: ਗੁਰੂਹਰਸਹਾਏ : ਹਲਕਾ ਗੁਰੂਹਰਸਹਾਏ ਦੇ ਨਜ਼ਦੀਕ ਪਿੰਡ ਸੈਦੇ ਕੇ ਮੋਹਣ ਵਿਖੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਾਮੇ ਵਲੋਂ ਭਾਣਜੇ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕੁਲਬੀਰ ਸਿੰਘ ਪੁੱਤਰ ਜਰਨੈਲ ਸਿੰਘ ਨੂੰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਗੋਲ਼ੀ ਮਾਰੀ ਗਈ ਹੈ ਅਤੇ ਗੋਲ਼ੀ ਚਲਾਉਣ ਵਾਲਾ ਵਿਅਕਤੀ ਮ੍ਰਿਤਕ ਨੌਜਵਾਨ ਦਾ ਮਾਮਾ ਦੱਸਿਆ ਜਾ ਰਿਹਾ ਹੈ। ਕਾਤਲ ਦੀ ਪਛਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ।
ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
(For more news apart from Punjab Murder News, stay tuned to Rozana Spokesman)