Amritsar Breaking News: ਅੰਮ੍ਰਿਤਸਰ 'ਚ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar Breaking News: ਬਦਮਾਸ਼ਾਂ ਨੇ ਘਰ 'ਚ ਦਾਖਲ ਹੋ ਕੇ ਚਲਾਈਆਂ ਗੋਲੀਆਂ

Amritsar Breaking News

Woman shot dead in Amritsar: ਅੰਮ੍ਰਿਤਸਰ ਦੇ ਸਠਿਆਲਾ 'ਚ ਸ਼ਨੀਵਾਰ ਨੂੰ ਇਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਔਰਤ ਦੀ ਪਛਾਣ ਪਰਮਜੀਤ ਕੌਰ ਪਤਨੀ ਅਮਰਜੀਤ ਸਠਿਆਲਾ ਵਜੋਂ ਹੋਈ ਹੈ। ਹਮਲਾਵਰਾਂ ਨੇ ਘਰ 'ਚ ਦਾਖਲ ਹੋ ਕੇ ਔਰਤ 'ਤੇ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ: Diwali Special: ਪਿਆਰ ਅਤੇ ਸਾਂਝ ਦਾ ਪ੍ਰਤੀਕ ਹੈ ਦੀਵਾਲੀ

ਇਲਾਕਾ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਕੁਝ ਸਮੇਂ ਬਾਅਦ ਪਰਮਜੀਤ ਕੌਰ ਨੂੰ ਮ੍ਰਿਤਕ ਐਲਾਨ ਦਿਤਾ। ਇਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ। ਇਥੇ ਟੀਮ ਨੇ ਇਕ ਪਿਸਤੌਲ ਬਰਾਮਦ ਕੀਤਾ ਹੈ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਔਰਤ ਦੀ ਹੱਤਿਆ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਇਹ ਵੀ ਪੜ੍ਹੋ: Aadhar Card: ਇਕ ਮਿੰਟ ਵਿਚ ਜਾਣੋ ਕਿ ਤੁਹਾਡੇ ਆਧਾਰ ਕਾਰਡ ਨਾਲ ਕਿਹੜਾ ਨੰਬਰ ਹੈ ਲਿੰਕ?