ਅੰਮ੍ਰਿਤਸਰ ਬੰਬ ਧਮਾਕਾ : 14 ਦਿਨ ਦੀ ਜੁਡੀਸ਼ੀਅਲ ਰਿਮਾਂਡ ‘ਤੇ ਭੇਜੇ ਮੁਲਜ਼ਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਜਾਸਾਂਸੀ ਦੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ ‘ਤੇ ਹੋਏ ਹਮਲੇ ਦੇ ਦੋਵਾਂ ਮੁਲਜ਼ਮਾਂ ਅਵਤਾਰ ਸਿੰਘ ਅਤੇ ਬਿਕਰਮਜੀਤ...

14-day judicial remand

ਅੰਮ੍ਰਿਤਸਰ (ਸਸਸ) : ਰਾਜਾਸਾਂਸੀ ਦੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ ‘ਤੇ ਹੋਏ ਹਮਲੇ ਦੇ ਦੋਵਾਂ ਮੁਲਜ਼ਮਾਂ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਅੱਜ ਰਿਮਾਂਡ ਖ਼ਤਮ ਹੋਣ ‘ਤੇ ਫਿਰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਨੂੰ ਸਪੈਸ਼ਲ ਆਪਰੇਸ਼ਨ ਸੈਲ ਵਲੋਂ ਬੁਲੇਟ ਪਰੂਫ਼ ਗੱਡੀ ‘ਚ ਬਿਠਾ ਕੇ ਕੜੀ ਸੁਰੱਖਿਆ ਵਿਵਸਥਾ ਦੇ ਤਹਿਤ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਦੋਵਾਂ ਨੂੰ ਫਿਰ ਤੋਂ 14 ਦਿਨ ਦੀ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿਤਾ ਹੈ।

ਦੱਸ ਦਈਏ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਖੇਤਰ ਦੇ ਅਦਲੀਵਾਲਾ ਪਿੰਡ ਵਿਚ ਬੰਬ ਧਮਾਕਾ ਹੋਇਆ ਸੀ। ਇਸ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ। ਧਮਾਕਾ ਪਿੰਡ ਦੇ ਨਿਰੰਕਾਰੀ ਭਵਨ ਦੇ ਕੋਲ ਹੋਇਆ ਸੀ। ਇਸ ਨਿਰੰਕਾਰੀ ਭਵਨ ਵਿਚ ਹਰ ਐਤਵਾਰ ਸਤਸੰਗ ਸਭਾ ਦਾ ਪ੍ਰਬੰਧ ਹੁੰਦਾ ਹੈ। ਇਹ ਧਮਾਕਾ ਲਗਭੱਗ 12 ਵਜੇ ਹੋਇਆ ਸੀ। ਧਮਾਕਾ ਉਸ ਸਮੇਂ ਹੋਇਆ ਸੀ ਜਦੋਂ ਨਿਰੰਕਾਰੀ ਭਵਨ ਵਿਚ ਸਤਸੰਗ ਚੱਲ ਰਿਹਾ ਸੀ। ਇਸ ਦੌਰਾਨ ਦੋ ਨੌਜਵਾਨਾਂ ਨੇ ਸਟੇਜ 'ਤੇ ਬੰਬ ਸੁੱਟ ਦਿਤਾ।

ਇਸ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਤੋਂ ਜ਼ਿਆਦਾ ਲੋਕ ਜਖ਼ਮੀ ਹੋ ਗਏ ਸਨ। ਸਤਸੰਗ ਵਿਚ ਕਾਫ਼ੀ ਸੰਖਿਆ ਵਿਚ ਸ਼ਰਧਾਲੂ ਮੌਜੂਦ ਸਨ। ਸਤਸੰਗ ਪ੍ਰੋਗਰਾਮ ਵਿਚ ਧਾਰਮਿਕ ਪ੍ਰੋਗਰਾਮ ਚੱਲ ਰਿਹਾ ਸੀ ਕਿ ਦੋ ਨੌਜਵਾਨ ਉਥੇ ਪਹੁੰਚੇ ਅਤੇ ਉਨ੍ਹਾਂ ਨੇ ਸਟੇਜ 'ਤੇ ਬੰਬ ਸੁੱਟ ਦਿਤਾ। ਬੰਬ ਦੇ ਫੱਟਣ ਨਾਲ ਪ੍ਰੋਗਰਾਮ ਵਾਲੀ ਜਗ੍ਹਾ 'ਤੇ ਭਾਜੜ ਮੱਚ ਗਈ ਅਤੇ ਲੋਕ ਇਧਰ ਉਧਰ ਭੱਜਣ ਲੱਗੇ ਸਨ। ਧਮਾਕੇ ਦੀ ਚਪੇਟ ਵਿਚ ਕਈ ਲੋਕ ਆ ਗਏ। ਦੱਸ ਦਈਏ ਕਿ ਉਕਤ ਮਾਮਲੇ ‘ਚ ਪੁਲਿਸ ਵਲੋਂ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।