ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਧਰਮ ਨਿਰਪੱਖ ਅਤੇ ਮਾਨਵਤਾਵਾਦੀ....

Captain Amrinder Singh

ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਧਰਮ ਨਿਰਪੱਖ ਅਤੇ ਮਾਨਵਤਾਵਾਦੀ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ ਹੈ। ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਸਵੈ-ਕੁਰਬਾਨੀ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸਾਨੂੰ ਮਾਨਵਤਾ, ਆਪਸੀ ਭਾਈਚਾਰੇ, ਸਾਹਸ ਅਤੇ ਦਿਆਲਤਾ ਦਾ ਸੰਦੇਸ਼ ਦਿੰਦੀ ਹੈ ਜਿਸ ਉਪਰ ਸਭ ਨੂੰ ਚੱਲਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਲਈ ਦਿੱਤੀ ਗਈ ਕੁਰਬਾਨੀ ਮਾਨਵੀ ਇਤਿਹਾਸ ਵਿੱਚ ਲਾਮਿਸਾਲ ਹੈ।