ਵਿਜੀਲੈਂਸ ਨੇ 6000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ...

Vigilance nabs Kanugo for taking bribe

ਚੰਡੀਗੜ੍ਹ (ਸਸਸ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਕਾਨੂੰਗੋ ਪ੍ਰਦੀਪ ਕੁਮਾਰ ਧਵਨ ਨੂੰ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗੁਰੂਹਰਸਹਾਏ ਜਿਲਾ ਕਾਨੂੰਗੋ ਪ੍ਰਦੀਪ ਕੁਮਾਰ ਧਵਨ ਨੂੰ ਸ਼ਿਕਾਇਤ ਕਰਤਾ ਜਸਵਿੰਦਰ ਸਿੰਘ ਵਾਸੀ ਪਿੰਡ ਸ਼ਰੀਹ ਵਾਲਾ ਬਰਾੜ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਜ਼ਮੀਨ ਦੇ ਰਸਤੇ ਦੀ ਨਿਸ਼ਾਨਦੇਹੀ ਕਰਵਾਉਣ ਬਦਲੇ 6,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਜਸਵਿੰਦਰ ਸਿੰਘ ਤੋਂ 6,000 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੂੰਗੋ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।

ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।

Related Stories