ਦਿੱਲੀ ਭਾਜਪਾ ਵਰਕਰਾਂ ਵਲੋਂ ਸਿਸੋਦੀਆ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਪੰਜਾਬ

ਦਿੱਲੀ ਭਾਜਪਾ ਵਰਕਰਾਂ ਵਲੋਂ ਸਿਸੋਦੀਆ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ

image

ਨਵੀਂ ਦਿੱਲੀ, 10 ਦਸੰਬਰ : ਦਿੱਲੀ ਭਾਜਪਾ ਵਰਕਰਾਂ ਨੇ ਵੀਰਵਾਰ ਨੂੰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਇਕ ਦਿਨ ਪਹਿਲਾਂ, ਭਾਜਪਾ ਨੇਤਾਵਾਂ ਨੇ ਮੇਅਰ ਅਤੇ ਪਾਰਟੀ ਦੀ ਅਗਵਾਈ ਵਾਲੀ ਨਗਰ ਨਿਗਮਾਂ ਦੇ ਨੇਤਾਵਾਂ ਨੂੰ ''ਕਤਲ ਦੀ ਸਾਜ਼ਸ਼'' ਕਰਨ ਦਾ ਦੋਸ਼ ਲਗਾਉਂਦਿਆਂ ਇਕ ਪੁਲਿਸ ਸ਼ਿਕਾਇਤ ਦਰਜ ਕਰਵਾਈ ਸੀ।
ਬੀਜੇਪੀ ਦੀ ਦਿੱਲੀ ਇਕਾਈ ਨੇ ਬੁਧਵਾਰ ਨੂੰ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਦੁਰਗੇਸ਼ ਪਾਠਕ ਖ਼ਿਲਾਫ਼ ਇਕ ਵੀਡੀਉ ਕਲਿੱਪ ਦਾ ਹਵਾਲਾ ਦਿੰਦੇ ਹੋਏ, ਭਾਜਪਾ ਸ਼ਾਸਿਤ ਨਗਰ ਨਿਗਮ ਦੇ ਨੇਤਾਵਾਂ ਦੇ ਕਤਲ ਦੀ ਸਾਜ਼ਸ਼ ਰਚਣ ਦਾ ਦੋਸ਼ ਲਾਉਂਦਿਆਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਸੀ। ਪਾਠਕ ਨੇ ਇਨ੍ਹਾਂ ਦੋਸ਼ਾਂ ਨੂੰ ਬਕਵਾਸ ਦਸਿਆ ਅਤੇ ਕਿਹਾ ਕਿ ਭਾਜਪਾ ਲੋਕਾਂ ਦੇ ਅਕਸ ਨੂੰ ਢਾਹ ਲਾਉਣ ਲਈ ਮੁਹਿੰਮ ਜਾਰੀ ਹੈ। (ਪੀਟੀਆਈ)