ਅਰਦਾਸ ਤੋਂ ਬਾਅਦ 700 ਟ੍ਰੈਕਟਰ ਟਰਾਲੀਆਂ ‘ਚ ਸਵਾਰ ਹੋ ਕੇ ਦਿੱਲੀ ਵੱਲ ਕੂਚ ਹੋਏ ਹਜ਼ਾਰਾਂ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁੰਡਲੀ ਬਾਰਡਰ ‘ਤੇ ਪ੍ਰਦਰਸ਼ਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦੂਜਾ ਜਥਾ ਰਵਾਨਾ

Kisan Mazdoor Sangarsh Committee begin journey to Delhi Protest

ਅੰਮ੍ਰਿਤਸਰ: ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦਾ ਸੰਘਰਸ਼ ਅੱਜ 16ਵੇਂ ਦਿਨ ਵੀ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲ਼ਾਨ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਅੰਮ੍ਰਿਤਸਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਦਿੱਲੀ ਵੱਲ ਕੂਚ ਕੀਤਾ ਹੈ।

ਅੱਜ 700 ਟ੍ਰੈਕਟਰ ਟਰਾਲੀਆਂ ਵਿਚ ਸਵਾਰ ਹੋ ਕੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਕੁੰਡਲੀ ਬਾਰਡਰ ਲਈ ਰਵਾਨਾ ਹੋਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਇਹ ਜਥਾ ਦਿੱਲੀ ਵਿਚ ਕਿਸਾਨਾਂ ਦੇ ਸੰਘਰਸ਼ ‘ਚ ਸ਼ਮੂਲੀਅਤ ਕਰੇਗਾ। ਇਸ ਤੋਂ ਪਹਿਲਾਂ ਕਿਸਾਨਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੋਰਚੇ ਦੀ ਫਤਿਹ ਲਈ ਅਰਦਾਸ ਕੀਤੀ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਸਰਵਣ ਸਿੰਘ ਪੰਧੇਰ ਵੱਲੋਂ ਜਣਕਾਰੀ ਦਿੱਤੀ ਗਈ ਕਿ ਕੁੰਡਲੀ ਬਾਰਡਰ ‘ਤੇ ਮੋਰਚੇ ਵਿਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦੂਜਾ ਜਥਾ ਰਵਾਨਾ ਹੋਇਆ ਹੈ।

 

 

ਦੱਸ ਦਈਏ ਕਿ ਸਰਕਾਰ ਵੱਲੋਂ ਦਿੱਤੇ ਗਏ ਪ੍ਰਸਤਾਵਾਂ ਨੂੰ ਕਿਸਾਨ ਜਥੇਬੰਦੀਆਂ ਨੇ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਇਸ ਦੇ ਚਲਦਿਆਂ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਮੰਗਾਂ ਸਪੱਸ਼ਟ ਹਨ ਤੇ ਉਹ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਣਗੇ।