ਬ੍ਰਿਟੇਨ ਦੀ ਸੰਸਦ ਵਿਚ ਉਠਿਆ ਕਿਸਾਨ ਅੰਦੋਲਨ ਦਾ ਮੁੱਦਾ, ਜਾਨਸਨ ਬੋਲੇ, ਇਹ ਭਾਰਤ-ਪਾਕਿ ਦਾ ਆਪਸੀ ਮਾਮਲਾ
ਲੰਡਨ, 10 ਦਸੰਬਰ : ਬ੍ਰਿਟੇਨ ਦੀ ਸੰਸਦ ਵਿਚ ਬੁਧਵਾਰ ਨੂੰ ਭਾਰਤ ਵਿਚ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਉਠਿਆ ਤਾਂ ਇਸ 'ਤੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਜਵਾਬ ਨੇ ਸਾਰਿਆਂ ਨੂੰ ਹੈਰਾਨ ਕਰ ਦਿਤਾ। ਲੇਬਰ ਪਾਰਟੀ ਦੇ ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਤੋਂ ਭਾਰਤ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ 'ਤੇ ਸੰਸਦ ਵਿਚ ਸਵਾਲ ਪੁਛਿਆ, ਤਾਂ ਜਾਨਸਨ ਉਲਝਣ 'ਚ ਪੈ ਗਏ। ਜਾਨਸਨ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਿਸੇ ਵੀ ਵਿਵਾਦ ਦਾ ਹੱਲ ਦੋ-ਪੱਖੀ ਗੱਲਬਾਤ ਨਾਲ ਹੋ ਸਕਦਾ ਹੈ। ਜਾਨਸਨ ਦੇ ਜਵਾਬ ਤੋਂ ਹੈਰਾਨ ਢੇਸੀ ਨੇ ਤੁਰੰਤ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਅਤੇ ਟਵਿਟਰ 'ਤੇ ਹੈਰਾਨੀ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਜਾਨਸਨ ਨੂੰ ਇਹ ਨਹੀਂ ਪਤਾ ਕਿ ਉਹ ਕਿਸ ਵਿਸ਼ੇ 'ਤੇ ਪ੍ਰਤੀਕਿਰਿਆ ਦੇ ਰਹੇ ਹਨ। ਦਰਸਅਲ
ਢੇਸੀ ਨੇ ਭਾਰਤ ਵਿਚ ਕਿਸਾਨਾਂ ਦਾ ਮੁੱਦਾ ਚੁੱਕਦੇ ਹੋਏ ਸੰਸਦ ਵਿਚ ਪੁਛਿਆ ਕਿ, ਕੀ ਜਾਨਸਨ, ਬ੍ਰਿਟੇਨ ਵਿਚ ਰਹਿਣ ਵਾਲੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਤੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਾਉਣਗੇ। ਇਸ ਸਵਾਲ ਦੇ ਜਵਾਬ ਵਿਚ ਜਾਨਸਨ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਿਸੇ ਵੀ ਵਿਵਾਦ ਦਾ ਹੱਲ ਉੱਥੇ ਦੀਆਂ ਸਰਕਾਰਾਂ ਕਰ ਸਕਦੀਆਂ ਹੈ। (ਪੀਟੀਆਈ)
image