ਕਾਰ ਦਾ ਸ਼ੀਸ਼ਾ ਤੋੜ ਕੇ 18 ਲੱਖ ਰੁਪਏ ਦੀ ਲੁੱਟ, ਪੁਲਿਸ ਕਰ ਰਹੀ ਹੈ ਜਾਂਚ

ਏਜੰਸੀ

ਖ਼ਬਰਾਂ, ਪੰਜਾਬ

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਜੇ ਜਾਂਚ ਜਾਰੀ ਹੈ।

Robbery of 18 lakh rupees by breaking the car window, police is investigating

 

ਮੁਹਾਲੀ-  ਫੇਜ਼-7 ਦੀ ਮਾਰਕੀਟ ਵਿੱਚ ਖੜ੍ਹੀ ਇੱਕ ਕਾਰ ਦਾ ਸ਼ੀਸ਼ਾ ਤੋੜ ਕੇ 18 ਲੱਖ ਰੁਪਏ ਵਾਲਾ ਬੈਗ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬੈਗ 'ਚ ਕਾਰੋਬਾਰੀ ਦੇ 18 ਲੱਖ ਰੁਪਏ ਦੇ ਨਾਲ-ਨਾਲ ਕਰੀਬ 10 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸਨ।

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਰਾਹੁਲ ਨੇ ਦੱਸਿਆ ਕਿ ਉਹ ਟਿਕਟ ਬੁਕਿੰਗ ਦਾ ਕੰਮ ਕਰਦਾ ਹੈ। ਉਨ੍ਹਾਂ ਦਾ ਦਫ਼ਤਰ ਫੇਜ਼-7 ਵਿੱਚ ਇੱਕ ਨਿੱਜੀ ਬੈਂਕ ਦੇ ਉੱਪਰ ਹੈ। ਸ਼ੁੱਕਰਵਾਰ ਸ਼ਾਮ ਕਰੀਬ 8 ਵਜੇ ਉਹ ਆਪਣਾ ਦਫ਼ਤਰ ਬੰਦ ਕਰ ਕੇ ਵਾਪਸ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ। ਉਸ ਦੇ ਇੱਕ ਕਰਮਚਾਰੀ ਨੇ ਉਸ ਦਾ ਬੈਗ ਕਾਰ ਵਿੱਚ ਪਾ ਦਿੱਤਾ। ਦਫ਼ਤਰ ਨੂੰ ਤਾਲਾ ਲਾ ਕੇ ਜਦੋਂ ਦੋਵੇਂ ਕਾਰ ਨੇੜੇ ਪੁੱਜੇ ਤਾਂ ਦੇਖਿਆ ਕਿ ਕਾਰ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ ਅਤੇ ਉਸ ਵਿੱਚ ਰੱਖਿਆ ਬੈਗ ਗਾਇਬ ਸੀ।

ਉਸ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸ਼ਿਕਾਇਤ ਦਰਜ ਕਰ ਲਈ ਹੈ। ਪਰ ਬਾਜ਼ਾਰ ਦੀਆਂ ਸਾਰੀਆਂ ਦੁਕਾਨਾਂ ਬੰਦ ਹੋਣ ਕਾਰਨ ਪੁਲਿਸ ਸੀਸੀਟੀਵੀ ਫੁਟੇਜ ਨਹੀਂ ਦੇਖ ਸਕੀ। ਪੁਲਿਸ ਨੇ ਸ਼ਨੀਵਾਰ ਨੂੰ ਬਾਜ਼ਾਰ ਦੇ ਸੀ.ਸੀ.ਟੀ.ਵੀ. ਖੰਗਾਲੇ ਸਨ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਜੇ ਜਾਂਚ ਜਾਰੀ ਹੈ।