‘ਆਪ’ ਵਲੋਂ ਪੰਜਾਬ ’ਚ ਨਿਗਮ ਚੋਣਾਂ ਲਈ ਪਹਿਲੀ ਸੂਚੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਹਿਲੀ ਸੂਚੀ ’ਚ 784 ਟਿਕਟਾਂ ਦਾ ਐਲਾਨ ਕੀਤਾ

AAP released the first list for the corporation elections in Punjab

ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀ ਤਿਆਰੀ ਜ਼ੋਰਾਂ ਨਾਲ ਚੱਲ ਰਹੀ ਹੈ। ਅੱਜ ‘ਆਪ’ ਨੇ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿਤੀ ਹੈ। ਪਹਿਲੀ ਸੂਚੀ ਮੁਤਾਬਕ 784 ਟਿਕਟਾਂ ਦਾ ਐਲਾਨ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਨੇ ਲੁਧਿਆਣਾ ਤੋਂ 94, ਪਟਿਆਲਾ ਤੋਂ 56 ਤੇ ਅੰਮ੍ਰਿਤਸਰ ਤੋਂ 74 ਵਾਰਡਾਂ ’ਤੇ ਟਿਕਟਾਂ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਸਾਂਝੀ ਕੀਤੀ।

ਅਮਨ ਅਰੋੜਾ ਨੇ ਪੂਰੇ ਪੰਜਾਬ ’ਚੋਂ 175 ਦੇ ਕਰੀਬ ਟਿਕਟਾਂ ਰਹਿ ਗਈਆਂ ਹਨ, ਜਿਨ੍ਹਾਂ ਬਾਰੇ ਅੱਜ ਸ਼ਾਮ ਤਕ ਐਲਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਕੋਈ ਵੀ ਯੋਗ ਉਮੀਦਵਾਰ ਪਿੱਛੇ ਨਾ ਰਹਿ ਜਾਵੇ। ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਬਾਕੀ ਚੋਣਾਂ ਦੀ ਤਰ੍ਹਾਂ ਇਨ੍ਹਾਂ ਚੋਣਾਂ ’ਚ ਵੀ ਲੋਕ ‘ਆਪ’ ਨੂੰ ਜਿਤਾਉਣਗੇ। 

ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਟੀਮ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ।