Punjab News: ਪਾਠੀ ਸਿੰਘ ਦਾ ਅਣਪਛਾਤਿਆਂ ਵਲੋਂ ਬੇਰਹਿਮੀ ਨਾਲ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ

Pathi Singh brutally murdered by unknown persons

 

Punjab News: ਕਸਬਾ ਰਈਆ ਦੇ ਨਜ਼ਦੀਕ ਪਿੰਡ ਮੱਧ ਦੇ ਨੌਜਵਾਨ ਪਾਠੀ ਸਿੰਘ ਰਮਨਦੀਪ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਪਾਠੀ ਸਿੰਘ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਰਾਤ ਡਿਊਟੀ ਕਰ ਕੇ ਘਰ ਵਾਪਸ ਆ ਰਿਹਾ ਸੀ।

ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਦੂਜੇ ਪਾਸੇ ਇਸ ਮਾਮਲੇ ਦੇ ਵਿੱਚ ਇਹ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਦਿਲਬਾਗ ਸਿੰਘ ਨਾਮਕ ਵਿਅਕਤੀ ਨੇ ਸੂਚਨਾ ਦਿੱਤੀ ਹੈ ਕਿ ਉਸ ਦੇ ਪੁੱਤਰ  ਗ੍ਰੰਥੀ ਰਮਨਦੀਪ ਸਿੰਘ ਦਾ ਸਾਹਿਬ ਸਿੰਘ ਨਾਮਕ ਵਿਅਕਤੀ ਵੱਲੋਂ ਕਤਲ ਕੀਤਾ ਗਿਆ ਹੈ 

ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਵਿਅਕਤੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ ਅਤੇ ਸਾਹਿਬ ਸਿੰਘ ਨਾਮਕ ਵਿਅਕਤੀ ਨੂੰ ਫੜਨ ਦੇ ਲਈ ਪੁਲਿਸ ਵੱਲੋਂ ਟੀਮਾਂ ਵੀ ਬਣਾਈਆਂ ਗਈਆਂ ਤੇ ਜਲਦ ਹੀ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। 

ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।