​​Gurdwara Sri Fatehgarh Sahib ਦੇ ਤਿੰਨ ਕਿਲੋਮੀਟਰ ਏਰੀਏ ’ਚ ਲਾਊਡ ਸਪੀਕਰ ਤੇ ਟੇਪ ਰਿਕਾਰਡ ਚਲਾਉਣ ਦੀ ਮਨਾਹੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੇ ਮੱਦੇਨਜ਼ਰ ਚੁਕਿਆ ਗਿਆ ਕਦਮ

Loud speakers and tape recorders prohibited within a three-kilometer area of ​​Gurdwara Sri Fatehgarh Sahib

ਫ਼ਤਹਿਗੜ੍ਹ ਸਾਹਿਬ : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਲਾਊਡ ਸਪੀਕਰ ਤੇ ਟੇਪ ਰਿਕਾਰਡ ਚਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਦੌਰਾਨ ਆਮ ਲੋਕਾਂ, ਦੁਕਾਨਦਾਰਾਂ ਤੇ ਲੰਗਰ ਲਗਾਉਣ ਵਾਲਿਆਂ ਵੱਲੋਂ ਲਾਊਡ ਸਪੀਕਰ ਤੇ ਟੇਪ ਰਿਕਾਰਡ ਬਹੁਤ ਉੱਚੀ ਆਵਾਜ ਵਿੱਚ ਚਲਾਏ ਜਾਂਦੇ ਹਨ ਜਿਸ ਕਾਰਨ ਜਿਥੇ ਮਾਹੌਲ ਦੀ ਪਵਿੱਤਰਤਾ ਭੰਗ ਹੁੰਦੀ ਹੈ ਉਥੇ ਹੀ ਆਵਾਜ਼ੀ ਪ੍ਰਦੂਸ਼ਣ ਵੀ ਫੈਲਦਾ ਹੈ ਅਤੇ ਆਉਣ ਵਾਲੀ ਸੰਗਤ 'ਤੇ ਵੀ ਇਸ ਦਾ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਸ਼ਹੀਦੀ ਸਭਾ ਦੇ ਏਰੀਏ ਵਿੱਚ ਲਾਊਡ ਸਪੀਕਰ ਤੇ ਟੇਪ ਰਿਕਾਰਡ ਚਲਾਉਣ 'ਤੇ ਪੂਰਨ ਪਾਬੰਦੀ ਲਗਾਉਣਾ ਜਰੂਰੀ ਹੈ। ਮਨਾਹੀਂ ਦੇ ਇਹ ਹੁਕਮ 15 ਦਸੰਬਰ ਤੋਂ 31 ਦਸੰਬਰ, 2025 ਤੱਕ ਲਾਗੂ ਰਹਿਣਗੇ। ਮਨਾਹੀਂ ਦੇ ਇਹ ਹੁਕਮ ਧਾਰਮਿਕ ਸਥਾਨਾਂ ਤੇ ਲਾਗੂ ਨਹੀਂ ਹੋਣਗੇ।