ਔਰਤ ਨਾਲ ਜਬਰਦਸਤੀ ਦੇ ਮਾਮਲੇ ਵਿਚ ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਪੁਲਿਸ ਦੇ ਸ਼ਿਕੰਜੇ 'ਚ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋ ਮਹੀਨੇ ਪਹਿਲਾਂ ਦਰਜ ਹੋਏ ਮਾਮਲੇ ਦੇ ਚਲਦੇ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਹਰਵਿੰਦਰ ਸਿੰਘ ਹਰਪਾਲਪੁਰ...

Chandumajra Nephew's

ਚੰਡੀਗੜ੍ਹ : ਦੋ ਮਹੀਨੇ ਪਹਿਲਾਂ ਦਰਜ ਹੋਏ ਮਾਮਲੇ ਦੇ ਚਲਦੇ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਅੱਜ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਉਸਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਹਰਪਾਲਪੁਰ ਨੂੰ ਇੱਕ ਦਿਨ ਦੀ ਪੁਲਿਸ ਰੀਮਾਂਡ 'ਤੇ ਭੇਜ ਦਿੱਤਾ ਹੈ।

ਦਰਅਸਲ ਦੋ ਮਹੀਨੇ ਪਹਿਲਾਂ ਪਿੰਡ ਪਿੰਡ ਬਘੌਰਾ ਦੀ ਰਹਿਣ ਵਾਲੀ ਇਕ ਔਰਤ ਨੇ ਖਾਦੀ ਬੋਰਡ ਪੰਜਾਬ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਤੇ ਮਾਰਕੀਟ ਕਮੇਟੀ ਪਟਿਆਲਾ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਖਿਲਾਫ ਜਬਰ ਜਨਾਹ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਿਸਦੇ ਚਲਦੇ ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਮਹੀਨਿਆਂ ਬਾਅਦ ਹਰਪਾਲਪੁਰ ਸਮੇਤ 2 ਹੋਰਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਧਰ ਇਸ ਮਾਮਲੇ ਦੇ ਚਲਦਿਆਂ ਹਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਸ ਉਪਰ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਹੈ।

ਇਹ ਸਥਾਨਕ ਵਿਧਾਇਕ ਦੀ ਮਿਲੀਭੁਗਤ ਹੈ ਪਰ ਮੈਂ ਉਸ ਔਰਤ ਉਤੇ ਕੋਰਟ ਵਿਚ ਮੁਕੱਦਮਾ ਦਰਜ ਕਰਵਾਵਾਂਗਾ। ਉਸ ਔਰਤ ਨੇ ਪਹਿਲਾਂ ਵੀ ਲੋਕਾਂ ਨਾਲ ਠੱਗੀ ਮਾਰੀ ਹੈ। ਇਸ ਔਰਤ ਨੇ 3 ਕਤਲ ਕੀਤੇ ਹਨ। ਦੱਸਣਯੋਗ ਹੈ ਕਿ ਦੋ ਮਹੀਨੇ ਪਹਿਲਾਂ ਥਾਣਾ ਘਨੌਰ ਦੀ ਪੁਲਿਸ ਨੇ ਪਿੰਡ ਬਘੌਰਾ ਵਾਸੀ ਔਰਤ ਦੀ ਸ਼ਿਕਾਇਤ ’ਤੇ ਹਰਵਿੰਦਰ ਸਿੰਘ ਹਰਪਾਲਪੁਰ ਤੇ ਜਸਵੀਰ ਸਿੰਘ ਵਾਸੀ ਬਘੌਰਾ ਸਮੇਤ ਤਿੰਨ ਜਣਿਆਂ ਖ਼ਿਲਾਫ਼ ਜਬਰ ਜਨਾਹ ਅਤੇ ਧੋਖਾਧੜੀ ਦਾ ਕੇਸ ਦਰਜ ਕੀਤਾ ਸੀ।