ਸ਼ੇਰ ਸਿੰਘ ਘੁਬਾਇਆ ਨੂੰ ਸੁਖਬੀਰ ਬਾਦਲ 'ਤੇ ਆਇਆ ਗੁੱਸਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਰਤਮਾਨ ਵਿਚ ਸ਼੍ਰੋਮਣੀ ਅਕਾਲੀ ਦੀ ਜੋ ਦੁਰਦਸ਼ਾ ਹੋਈ ਹੈ ਇਸਦਾ ਜਿੰਮੇਵਾਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੈ। ਸੰਸਦ ਮੈਂਬਰ ਬਣੇ ਸ਼ੇਰ ਸਿੰਘ ਘੁਬਾਇਆ....

Sher Singh Ghubaya with Sukhbir Badal

ਚੰਡੀਗੜ੍ਹ : ਵਰਤਮਾਨ ਵਿਚ ਸ਼੍ਰੋਮਣੀ ਅਕਾਲੀ ਦੀ ਜੋ ਦੁਰਦਸ਼ਾ ਹੋਈ ਹੈ ਇਸਦਾ ਜਿੰਮੇਵਾਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੈ। ਸੰਸਦ ਮੈਂਬਰ ਬਣੇ ਸ਼ੇਰ ਸਿੰਘ ਘੁਬਾਇਆ ਦਾ ਕਹਿਣੈ ਕਿ ਸੁਖਬੀਰ ਬਾਦਲ ਦੀ ਤਾਨਾਸ਼ਾਹੀ ਕਰਕੇ ਹੀ ਅਕਾਲੀ ਦਲ ਦਾ ਬੁਰਾ ਹਾਲ ਹੋਇਆ ਹੈ ਅਤੇ ਇਸੇ ਤਾਨਾਸ਼ਾਹੀ ਨੀਤੀ ਕਰਕੇ ਡਾਕਟਰ ਰਤਨ ਸਿੰਘ ਅਜਨਾਲਾ, ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੇਵਾ ਸਿੰਘ ਸੇਖਵਾਂ ਵਰਗੇ ਟਕਸਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖਰੇ ਹੋ ਗਏ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਕਦੇ ਵੀ ਲੋਕ ਸਭਾ ਚੋਣ ਨਹੀਂ ਲੜਨਗੇ।

 ਉਧਰ ਸ਼੍ਰੋਮਣੀ ਅਕਾਲੀ ਦਲ ਨੇ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਦੀ ਟਿਕਟ ਦੇਣ ਤੋਂ ਨਾਂਹ ਕਰ ਦਿੱਤੀ ਹੈ । ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਨਮੇਜਾ ਸਿੰਘ ਸੇਖੋਂ ਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਘੁਬਾਇਆ ਬਾਰੇ ਵਾਇਰਲ ਹੋਈ ਵੀਡਿਓ ਨੇ ਘੁਬਾਇਆ ਦੇ ਨੈਤਿਕ ਮਿਆਰ 'ਤੇ ਸ਼ੰਕੇ ਖੜ੍ਹੇ ਕਰ ਦਿੱਤੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਅਜਿਹੇ ਸਿਆਸਤਦਾਨਾਂ ਨੂੰ ਟਿਕਟ ਨਹੀਂ ਦਿੰਦੀ ਹੈ, ਜਿਹੜੇ ਉੱਚੇ-ਸੁੱਚੇ ਆਚਰਣ ਦੀ ਸ਼ਰਤ ਪੂਰੀ ਨਹੀਂ ਕਰਦੇ ਹਨ।