ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਨਾਲ ਹੱਥ ਮਿਲਾਉਣ ਦੀ ਇੱਛਾ ਕੀਤੀ ਜ਼ਾਹਿਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਤੋਂ ਬਾਗੀ ਹੋ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਸੁਖਪਾਲ ਸਿੰਘ ਖਹਿਰਾ ਲੋਕਸਭਾ ਚੋਣਾਂ ਲਈ ਮਹਾਗਠਜੋੜ ਬਣਾਉਣ ਦੀ ਵਿਉਂਤ...

Sukhpal Khaira

ਚੰਡੀਗੜ੍ਹ : ਆਮ ਆਦਮੀ ਪਾਰਟੀ ਤੋਂ ਬਾਗੀ ਹੋ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਸੁਖਪਾਲ ਸਿੰਘ ਖਹਿਰਾ ਲੋਕਸਭਾ ਚੋਣਾਂ ਲਈ ਮਹਾਗਠਜੋੜ ਬਣਾਉਣ ਦੀ ਵਿਉਂਤ ਬਣਾ ਰਹੇ ਹਨ। ਬੀਤੇ ਦਿਨੀ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੁਖਪਾਲ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਬੰਦ ਕਮਰਾ ਮੀਟਿੰਗ ਕੀਤੀ। ਬੰਦ ਕਮਰਾ ਬੈਠਕ ਤੋਂ ਬਾਅਦ ਉਨ੍ਹਾਂ ਕਿਹਾ ਕਿ ਅਜੇ ਗੱਲਬਾਤ ਸ਼ੁਰੂਆਤੀ ਦੌਰ ਵਿੱਚ ਹੈ ਤੇ ਆਉਣ ਵਾਲੇ ਸਮੇਂ 'ਚ ਇਸ ਦੇ ਹਾਂ ਪੱਖੀ ਨਤੀਜੇ ਨਿਕਲ ਸਕਦੇ ਹਨ।

ਇਸ ਦੇ ਨਾਲ ਹੀ ਖਹਿਰਾ ਨੇ ਆਖਿਆ ਕਿ ਬ੍ਰਹਮਪੁਰਾ ਉਨ੍ਹਾਂ ਦੇ ਸਤਿਕਾਰਯੋਗ ਹਨ ਤੇ ਉਨ੍ਹਾਂ ਦੇ ਪਿਤਾ ਜੀ ਨਾਲ ਕੰਮ ਕਰਦੇ ਰਹੇ ਹਨ। ਉਹ ਚਾਹੁੰਦੇ ਹਨ ਕਿ ਵਿਰੋਧੀ ਪਾਰਟੀਆਂ ਨੂੰ ਹਰਾਉਣ ਲਈ ਮਹਾਗਠਜੋੜ ਕੀਤਾ ਜਾਵੇ ਬੇਸ਼ੱਕ ਉਸ ਵਿੱਚ ਆਮ ਆਦਮੀ ਪਾਰਟੀ ਵੀ ਆ ਜਾਵੇ ਬਸ਼ਰਤੇ 'ਆਪ', ਕਾਂਗਰਸ ਨਾਲ ਸਮਝੌਤਾ ਨਾ ਕਰੇ ਪਰ 'ਆਪ' ਨੇ ਇਸ ਮਾਮਲੇ ਵਿਚ ਪਹਿਲਾਂ ਹੀ ਗਠਜੋੜ ਨਾ ਕਰਨ ਦਾ ਐਲਾਨ ਕੀਤਾ ਹੋਇਆ ਹੈ । ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਆਪ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੀ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਮੀਟਿੰਗ ਕਰ ਚੁੱਕੇ ਹਨ।

ਪਰ ਹੁਣ ਦੇਖਣਾ ਇਹ ਹੈ ਕਿ ਮਹਾਗੱਠਜੋੜ ਦੀ ਇਹ ਸਿਆਸਤ ਖਹਿਰਾ ਨੂੰ ਕਿੰਨੀ ਕੁ ਰਾਸ ਆਉਂਦੀ ਹੈ ਅਤੇ ਆਮ ਆਦਮੀ ਪਾਰਟੀ ਖਹਿਰਾ ਨਾਲ ਹੱਥ ਮਿਲਾਉਣ ਨੂੰ ਤਿਆਰ ਹੁੰਦੀ ਹੈ ਜਾਂ ਨਹੀਂ ਇਹ ਤਾ ਆਉਣ ਵਾਲਾ ਸਮਾਂ ਹੀ ਦੱਸੇਗਾ।