ਕਿਸਾਨਾਂ ਦੀ ਹਿਮਾਇਤ 'ਚ ਸੈਂਕੜੇ ਟਰੈਕਟਰ-ਟਰਾਲੀਆਂ ਅੰਮ੍ਰਿਤਸਰ ਤੋਂ ਕੁਡਲੀ ਬਾਰਡਰ ਲਈ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦੇ ਨਾਲ ਕਿਸਾਨ ਮੋਦੀ ਸਰਕਾਰ ਅਤੇ ਅੰਬਾਨੀ-ਅਡਾਨੀ ਵਿਰੁੱਧ ਨਾਅਰੇਬਾਜ਼ੀ ਕਰਕੇ ਰਹੇ ਹਨ। 

farmer

ਸੁਲਤਾਨਵਿੰਡ- ਦਿੱਲੀ ਬਾਰਡਰ ਤੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ।  ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੀ ਹਿਮਾਇਤ ਵਿਚ ਹਜ਼ਾਰਾਂ ਕਿਸਾਨ ਵੱਖ ਵੱਖ ਰਾਜਾਂ ਵਿੱਚੋਂ ਟਰੈਕਟਰ ਟਰਾਲੀ ਲੈ ਕੇ ਦਿੱਲੀ ਦੀਆਂ ਹੱਦਾਂ ਤੇ ਪਹੁੰਚ ਰਹੇ ਹਨ। ਇਸ ਵਿਚਕਾਰ ਅੱਜ ਕਿਸਾਨ ਮਾਰੂ ਨੀਤੀਆਂ ਵਿਰੁੱਧ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਸੈਂਕੜਿਆਂ ਟਰੈਕਟਰ-ਟਰਾਲੀਆਂ 'ਲੈ ਕੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਪੁਹੁੰਚ ਰਹੇ ਹਨ। ਇਸ ਦੇ ਨਾਲ ਕਿਸਾਨ ਮੋਦੀ ਸਰਕਾਰ ਅਤੇ ਅੰਬਾਨੀ-ਅਡਾਨੀ ਵਿਰੁੱਧ ਨਾਅਰੇਬਾਜ਼ੀ ਕਰਕੇ ਰਹੇ ਹਨ। 

ਇਹ ਸਭ ਕਿਸਾਨ ਨੰਬਰਦਾਰ ਪ੍ਰਗਟ ਸਿੰਘ ਹਮਜਾ ਦੀ ਅਗਵਾਈ ਹੇਠ ਦਿੱਲੀ ਦੇ ਕੁੰਡਲੀ ਬਾਰਡਰ ਲਈ ਰਵਾਨਾ ਹੋਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਨੰਬਰਦਾਰ ਪ੍ਰਗਟ ਸਿੰਘ ਨੇ ਕਿਹਾ," ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ, ਜਿਸ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਅਤੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਕਿਸਾਨ ਸਾਹ ਲੈਣਗੇ। 

ਇਹ ਕਿਸਾਨ ਸਨ ਸ਼ਾਮਿਲ 
ਇਸ ਮੌਕੇ ਯਾਦਵਿੰਦਰ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ, ਹਰਵਿੰਦਰ ਸਿੰਘ, ਮਨਪ੍ਰੀਤ ਸਿੰਘ ਸਮੇਤ ਸੈਂਕੜੇ ਕਿਸਾਨ ਹਾਜ਼ਰ ਸਨ।