ਫ਼ਿਰੋਜ਼ਪੁਰ ਸਰਹੱਦ ਤੋਂ 6 ਪੈਕੇਟ ਹੈਰੋਇਨ, ਇਕ ਪਿਸਤੌਲ,ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਤਰਰਾਸ਼ਟਰੀ ਬਾਜ਼ਾਰ ਵਿਚ 31 ਕਰੋੜ 80 ਲੱਖ ਰੁਪਏ ਦੱਸੀ ਜਾ ਰਹੀ ਹੈ ਬਰਾਮਦ ਕੀਤੀ ਹੈਰੋਇਨ ਦੀ ਕੀਮਤ

6 packets of heroin, a pistol, magazine and 50 live ammunition recovered from Ferozepur border

ਅੰਤਰਰਾਸ਼ਟਰੀ ਬਾਜ਼ਾਰ ਵਿਚ  31 ਕਰੋੜ 80 ਲੱਖ ਰੁਪਏ ਦੱਸੀ ਜਾ ਰਹੀ ਹੈ ਬਰਾਮਦ ਕੀਤੀ ਹੈਰੋਇਨ ਦੀ ਕੀਮਤ

ਫ਼ਿਰੋਜ਼ਪੁਰ (ਮਲਕੀਅਤ ਸਿੰਘ) : ਫ਼ਿਰੋਜ਼ਪੁਰ ਵਿਖੇ ਭਾਰਤ ਪਾਕਿਸਤਾਨ ਸਰਹੱਦ ਤੋਂ BSF ਨੇ 6 ਪੈਕੇਟ ਹੈਰੋਇਨ,ਇਕ ਪਿਸਤੌਲ,ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮਿਲੀ ਜਾਣਕਾਰੀ ਅਨੁਸਾਰ BSF ਨੇ 6 ਪੈਕੇਟ ਹੈਰੋਇਨ ਬਰਾਮਦ ਅਤੇ ਹੋਰ ਅਸਲਾ ਫੜ੍ਹਨ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

ਬਰਾਮਦ ਕੀਤੀ ਹੈਰੋਇਨ ਦਾ ਭਾਰ ਕਰੀਬ 6 ਕਿਲੋ 360 ਗ੍ਰਾਮ ਹੈ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿਚ ਇਸ ਦੀ ਕੀਮਤ ਕਰੀਬ 31 ਕਰੋੜ 80 ਲੱਖ ਰੁਪਏ ਦੱਸੀ ਜਾ ਰਹੀ ਹੈ।

ਬੀਐਸਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵਲੋਂ ਭੇਜੀ ਗਈ ਸੀ, ਜਿਸ ਨੂੰ ਫੜ ਕੇ ਬੀਐਸਐਫ ਨੇ ਇੱਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿਤਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਭਾਰਤ-ਪਾਕਿ ਸਰਹੱਦ 'ਤੇ ਸਥਿਤ ਬੀਓਪੀ ਨਿਊ ਮੁਹੰਮਦੀ ਵਾਲਾ ਤੋਂ ਹੈਰੋਇਨ ਫੜੀ ਗਈ ਹੈ।