ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਤ ਸੀਚੇਵਾਲ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

Balbir Singh Seechewal

ਜਲੰਧਰ: ਕੋਰੋਨਾ ਵਾਇਰਸ ਲਗਾਤਾਰ ਪੈਰ ਪਸਾਰ ਰਿਹਾ ਹੈ। ਹੁਣ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਸੇਵਾਦਾਰ ਪ੍ਰੋ. ਕੁਲਵਿੰਦਰ ਸਿੰਘ ਨੇ ਕੀਤੀ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੰਤ ਸੀਚੇਵਾਲ ਨੂੰ ਦੋ-ਤਿੰਨ ਦਿਨ ਤੋਂ ਹਲਕਾ ਬੁਖ਼ਾਰ ਸੀ ਜਿਸ ਕਾਰਨ ਕੋਰੋਨਾ ਜਾਂਚ ਕਰਵਾਈ ਗਈ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸੰਤ ਸੀਚੇਵਾਲ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੰਤ ਸੀਚੇਵਾਲ ਦੇ ਨਾਲ-ਨਾਲ ਉਨ੍ਹਾਂ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ ਅਤੇ ਅੰਮ੍ਰਿਤਪਾਲ ਸਿੰਘ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਨ੍ਹਾਂ ਸੇਵਾਦਾਰਾਂ ਨੇ ਵੀ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਗਿਆ ਹੈ। ਸੰਤ ਸੀਚੇਵਾਲ ਸਮੇਤ ਦੋਵਾਂ ਸੇਵਾਦਾਰਾਂ ਦੀ ਸਿਹਤ ਬਿਲਕੁਲ ਠੀਕ ਹੈ।